ਘੱਗਰ ਨੇ ਪੰਜਾਬ ‘ਚ ਤਬਾਹੀ ਮਚਾਈ: ਪਟਿਆਲਾ ਦੇ ਪਿੰਡਾਂ ‘ਚ ਫੇਰ ਭਰਿਆ ਪਾਣੀ

  • ਆਨੰਦਪੁਰ ਸਾਹਿਬ ‘ਚ ਧੁੱਸੀ ਬੰਨ੍ਹ ਟੁੱਟਿਆ

ਚੰਡੀਗੜ੍ਹ, 23 ਜੁਲਾਈ 2023 – ਘੱਗਰ ਦਰਿਆ ਪੰਜਾਬ ਵਿੱਚ ਤਬਾਹੀ ਮਚਾ ਰਿਹਾ ਹੈ। ਦਰਿਆ ਦੇ ਪਾਣੀ ‘ਚ ਵਾਧਾ ਹੋਣ ਤੋਂ ਬਾਅਦ ਸ਼ਨੀਵਾਰ ਅੱਧੀ ਰਾਤ ਨੂੰ ਪਟਿਆਲਾ ਦੇ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾਈ। ਖੇਤਾਂ ਅਤੇ ਫ਼ਸਲਾਂ ਵਿੱਚ ਪਾਣੀ ਭਰ ਗਿਆ। ਪਟਿਆਲਾ ਦੇ ਭਾਗਪੁਰ ਅਤੇ ਨੇੜਲੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਸੁਚੇਤ ਕੀਤੇ ਜਾਣ ਕਾਰਨ ਸਥਿਤੀ ਕਾਬੂ ਹੇਠ ਰਹੀ।

ਆਨੰਦਪੁਰ ਸਾਹਿਬ ਦੇ ਪਿੰਡ ਹਰੀਏਵਾਲ ਵਿੱਚ ਸਤਲੁਜ ਉੱਤੇ ਬਣਿਆ ਧੁੱਸੀ ਬੰਨ੍ਹ ਟੁੱਟ ਗਿਆ। ਜਿਸ ਤੋਂ ਬਾਅਦ ਪਿੰਡ ਦੇ ਖੇਤ ਪਾਣੀ ਨਾਲ ਭਰ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡਡਵਾ ਵਿੱਚ ਰਾਤ ਨੂੰ ਸਭ ਤੋਂ ਪਹਿਲਾਂ ਪਾਣੀ ਚੜ੍ਹਿਆ। ਇਸ ਤੋਂ ਬਾਅਦ ਘੱਗਰ ਨੇ ਭਾਗਪੁਰ ਨ ਵੀ ਆਪਣੀ ਚਪੇਟ ‘ਚ ਲੈ ਲਿਆ। ਐਸਡੀਐਮ ਪਰਲੀਨ ਕੌਰ ਬਰਾੜ ਨੇ ਰਾਤ ਵੇਲੇ ਹੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਤਹਿਸੀਲਦਾਰ ਅਤੇ ਹੋਰ ਸਟਾਫ਼ ਨੇ ਪਿੰਡ ਵਿੱਚ ਪਹੁੰਚ ਕੇ ਸਥਿਤੀ ’ਤੇ ਨਜ਼ਰ ਰੱਖੀ। ਖਾਸ ਗੱਲ ਇਹ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਮਨਰੇਗਾ ਤਹਿਤ ਕੰਮ ਕਰਦੇ ਲੋਕ ਵੀ ਸਥਿਤੀ ਨੂੰ ਕਾਬੂ ਕਰਨ ਵਿੱਚ ਲੱਗੇ ਹੋਏ ਸਨ।

ਫਿਰੋਜ਼ਪੁਰ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਸਵੇਰੇ 8 ਵਜੇ ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਵੱਲ 81338 ਕਿਊਸਿਕ ਪਾਣੀ ਛੱਡਿਆ ਗਿਆ, ਜਦਕਿ ਹੁਸੈਨੀਵਾਲਾ ਹੈੱਡ ਤੋਂ ਪਾਕਿਸਤਾਨ ਵੱਲ 76580 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਦੂਜੇ ਪਾਸੇ ਸਰਦੂਲਗੜ੍ਹ ਦੇ ਕਈ ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ ਹਨ। ਸਾਧੂਗੜ੍ਹ ਵਿੱਚ ਪਾਣੀ ਥੋੜ੍ਹਾ ਘੱਟ ਗਿਆ ਹੈ ਪਰ ਫਿਰ ਵੀ ਇਹ ਪਿੰਡ ਚਾਰੋਂ ਪਾਸਿਓਂ ਪਾਣੀ ਨਾਲ ਘਿਰਿਆ ਹੋਇਆ ਹੈ। ਇੱਥੋਂ ਦੇ ਲੋਕਾਂ ਨੂੰ ਹੁਣ ਸਹਾਰੇ ਅਤੇ ਮਦਦ ਦੀ ਲੋੜ ਹੈ, ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰ ਰਹੇ ਹਨ।

ਪਿਛਲੇ ਦਿਨ ਸੂਬੇ ਦੇ ਅੱਧੇ ਤੋਂ ਵੱਧ ਹਿੱਸਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ‘ਚ ਮੌਸਮ ਵਿਭਾਗ ਨੇ ਬਾਰਿਸ਼ ਦੀ ਕੋਈ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਪਿਛਲੇ ਦਿਨੀਂ ਦਰਿਆਵਾਂ ਦੇ ਪਾਣੀ ਦਾ ਪੱਧਰ ਥੋੜ੍ਹਾ ਘੱਟ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਦੇ ਵਾਰ-ਵਾਰ ਬੇਨਤੀਆਂ ਦੇ ਬਾਵਜੂਦ ਭਾਰਤੀ ਪੱਖ ਨੇ ਸ਼ਨੀਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਸ਼ੁਰੂ ਕਰਨ ਤੋਂ ਇਨਕਾਰ ਕਰ ਦਿੱਤਾ। ਸ਼ਨੀਵਾਰ ਨੂੰ ਜਦੋਂ ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤਾਂ ਉਥੇ ਪਾਣੀ ਕਾਰਨ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ਕਾਰਨ ਇਹ ਯਾਤਰਾ ਸੋਮਵਾਰ ਤੱਕ ਮੁਲਤਵੀ ਕਰ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਤੋਂ ਆਪ MLA ਗੁਰਪ੍ਰੀਤ ਗੋਗੀ ਨੇ IAS ਅਫਸਰ ‘ਤੇ ਲਾਏ ਦੁਰਵਿਵਹਾਰ ਦੇ ਇਲਜ਼ਾਮ

ਨਵ-ਵਿਆਹੁਤਾ ਨੇ ਕੀਤੀ ਖੁ+ਦਕੁ+ਸ਼ੀ: ਲਾ+ਸ਼ ਛੱਤ ਨਾਲ ਲਟਕਦੀ ਮਿਲੀ