ਵੈਸਟ ਬੰਗਾਲ ਦੀ ਰਹਿਣ ਵਾਲੀ ਲੜਕੀ ਦੀ ਇਲਾਜ ਦੌਰਾਨ ਮੌਤ, ਪਰਿਵਾਰ ਨੇ ਡਾਕਟਰਾਂ ‘ਤੇ ਲਾਏ ਇਲਜ਼ਾਮ

ਗੁਰਦਾਸਪੁਰ, 26 ਨਵੰਬਰ 2022 – ਗੁਰਦਾਸਪੁਰ ਦੇ ਪਿੰਡ ਮੀਰਕਚਾਨਾ ਦੀ ਰਹਿਣ ਵਾਲੀ ਇੱਕ ਵਿਆਹਤਾ ਦੀ ਕਲਾਨੌਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਸਨੁੰ ਗਲੇ ਵਿੱਚ ਦਰਦ ਹੋਣ ਕਰਕੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ, ਉਥੇ ਹੀ ਮ੍ਰਿਤਕਾ ਦੇ ਪਤੀ ਅਤੇ ਪਰਿਵਾਰ ਵੱਲੋਂ ਡਾਕਟਰ ਉਪਰ ਗ਼ਲਤ ਇੰਜੈਕਸ਼ਨ ਲਗਾਉਣ ਦੇ ਆਰੋਪ ਲਗਾਏ ਗਏ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਸਿਰਿਜਾਨਾ ਦੇ ਪਤੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸਨੇ 4 ਸਾਲ ਪਹਿਲਾਂ ਵੈਸਟਬੰਗਾਲ ਦੀ ਲੜਕੀ ਨਾਲ ਲਵ ਮੈਰਿਜ ਕਰਵਾਈ ਸੀ ਅੱਤੇ ਉਹਨਾਂ ਦੇ 2 ਬੱਚੇ ਹਨ ਕਲ ਸਵੇਰੇ ਉਸਦੀ ਪਤਨੀ ਦੇ ਗਲੇ ਵਿੱਚ ਦਰਦ ਹੋਣ ਕਰਕੇ ਉਸਨੇ ਆਪਣੀ ਪਤਨੀ ਨੂੰ ਕਲਾਨੌਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਦਾਖ਼ਿਲ ਕਰ ਉਸਨੂੰ ਇੱਕ ਇੰਜੈਕਸ਼ਨ ਲਗਾਇਆ ਅਤੇ ਉਸਨੂੰ ਦਵਾਈ ਲੈਣ ਦੇ ਲਈ ਭੇਜ ਦਿੱਤਾ ਇੰਜੈਕਸ਼ਨ ਲੱਗਣ ਤੋਂ ਬਾਅਦ ਉਸਦੀ ਪਤਨੀ ਦੀ ਹਾਲਤ ਜਿਆਦਾ ਵਿਗੜਣ ਲੱਗੀ ਅਤੇ ਡਾਕਟਰਾਂ ਨੇ ਕਿਹਾ ਕਿ ਇਸ ਨੂੰ ਸੀਵਿਲ ਹੱਸਪਤਾਲ ਲੈ ਜਾਓ ਜਿਥੇ ਓਸਦੀ ਮੌਤ ਹੋ ਗਈ। ਉਹਨਾਂ ਨੇ ਆਰੋਪ ਲਗਾਏ ਕਿ ਨਿੱਜੀ ਹਸਪਤਾਲ ਦੇ ਡਾਕਟਰਾਂ ਵਲੋ ਲਗਾਏ ਗਏ ਤੇਜ ਇੰਜੈਕਸ਼ਨ ਲਗਾਉਣ ਕਾਰਨ ਓਵਰਡੋਜ ਹੋਣ ਕਰਕੇ ਮੌਤ ਹੋਈ ਹੈ।ਉਹਨਾਂ ਕਿਹਾ ਡਾਕਟਰ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ਤੇ ਜਾਂਚ ਕਰਨ ਪਹੁੰਚੇ ਏਐਸਆਈ ਸੁਰਿੰਦਰਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਲੜਕੀ ਦੀ ਮੌਤ ਹੋਈ ਹੈ ਜੋ ਵੈਸਟ ਬੰਗਾਲ ਦੀ ਰਹਿਣ ਵਾਲੀ ਹੈ ਜਿਸਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ। ਮੋਕੇ ਤੇ ਪਹੁੰਚ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਪਰਿਵਾਰ ਨੇ ਆਰੋਪ ਲਗਾਏ ਹਨ ਕਿ ਡਾਕਟਰ ਵੱਲੋ ਲਗਾਏ ਇੰਜੈਕਸ਼ਨ ਕਾਰਨ ਲੱੜਕੀ ਨੂੰ ਇਨਫੈਸ਼ਨ ਹੋਈ ਹੈ ਅੱਤੇ ਉਸਦੀ ਮੌਤ ਹੋਈ ਹੈ। ਪਰਿਵਾਰ ਦੇ ਬਿਆਨ ਦਰਜ ਕਰ ਅੱਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ, ਪੜ੍ਹੋ ਸੂਚੀ

ਲੋਕਾਂ ਨੂੰ ਦਿੱਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਸਰਕਾਰ – ਮਾਨ