ਕਿਸਾਨਾਂ ਨੂੰ ਕੁੜੀ ਨੇ ਕੀਤੇ ਗੰ+ਦੇ ਇਸ਼ਾਰੇ, ਨਾਲੇ ਕੱਢੀਆਂ ਗਾ+ਲਾਂ ! ਵੀਡੀਓ ਹੋਈ ਵਾਇਰਲ

ਚੰਡੀਗੜ੍ਹ,17 ਫਰਵਰੀ 2024 – ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ 16 ਫਰਵਰੀ ਨੂੰ ਕਿਸਾਨਾਂ ਵੱਲੋਂ ਪੰਜਾਬ ਸਮੇਤ ਪੂਰੇ ਦੇਸ਼ ‘ਚ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ‘ਚ ਇਸ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਅਤੇ ਪੂਰਾ ਪੰਜਾਬ ਇਸ ਬੰਦ ਦੇ ਸਮਰਥਨ ‘ਚ ਰੁਕਿਆ ਹੋਇਆ ਦਿਖਿਆ।

ਇਸ ਮੌਕੇ ਜਦੋਂ ਪੰਜਾਬ ਦੇ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਇਸ ਮੌਕੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇੱਕ ਗੱਡੀ ‘ਚ ਜਾ ਰਹੀ ਕੁੜੀ ਗਾਲਾਂ ਕੱਢਦੀ ਤੇ ਗੰਦੇ ਇਸ਼ਾਰੇ ਕਰਦੀ ਨਜ਼ਰ ਆ ਰਹੀ ਹੈ। ਜਦੋਂ ਇਸ ਮੌਕੇ ਕਿਸਾਨਾਂ ਵੱਲੋਂ ਕੁੜੀ ਦੇ ਇਸ ਵਤੀਰੇ ਦੀ ਵੀਡੀਓ ਬਣਾਈ ਗਈ। ਜਿਸ ਨੂੰ ਦੇਖ ਦੇ ਕੁੜੀ ਨੇ ਇਲਜ਼ਾਮ ਲਾਉਣੇ ਸ਼ੁਰੂ ਕੀਤੇ ਕਿ ਉਸ ਨੂੰ ਗ਼ਲਤ ਤਰੀਕੇ ਨਾਲ ਛੂਹਿਆ ਗਿਆ। ਇਸ ਤੋਂ ਬਾਅਦ ਮਾਹੌਲ ਨੂੰ ਵਿਗੜਦਾ ਦੇਖ ਦੇ ਕੁੜੀ ਨੇ ਵੀ ਆਪਣੇ ਮੋਬਾਇਲ ਉੱਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।

ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਉੱਥੇ ਇੱਕ ਕੁੜੀ ਕਾਰ ਵਿੱਚ ਆਉਂਦੀ ਹੈ ਜਦੋਂ ਕਿਸਾਨਾਂ ਵੱਲੋਂ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਪਹਿਲਾਂ ਕਿਸਾਨਾਂ ਵਿੱਚ ਗੱਡੀ ਮਾਰੀ ਤੇ ਬਾਅਦ ਵਿੱਚ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਉਸ ਵੱਲੋਂ ਕਿਸਾਨਾਂ ਨੂੰ ਗੰਦੇ ਇਸ਼ਾਰੇ ਵੀ ਕੀਤੇ ਗਏ।

ਹਾਲਾਂਕਿ ਕੁੜੀ ਦੇ ਇਸ ਵਤੀਰੇ ਤੋਂ ਬਾਅਦ ਵੀ ਕਿਸਾਨ ਉਸ ਨੂੰ ਪਿਆਰ ਨਾਲ ਸਮਝਾਉਂਦੇ ਰਹੇ ਪਰ ਇਸ ਤੋਂ ਬਾਅਦ ਉਹ ਲਗਾਤਾਰ ਕਿਸਾਨਾਂ ਨੂੰ ਗਾਲਾਂ ਕੱਢ ਰਹੀ ਸੀ ਤੇ ਕਹਿ ਰਹੀ ਸੀ ਤੁਸੀਂ ਮੈਨੂੰ ਰੋਕਿਆ ਕਿਵੇ ?

ਇਸ ਮੌਕੇ ਕਿਸਾਨਾਂ ਵੱਲੋਂ ਸਮਝਾਇਆ ਗਿਆ ਕਿ ਦੇਸ਼ ਭਰ ਵਿੱਚ ਅੱਜ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ ਅਤੇ ਇਸ ਦੌਰਾਨ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉਗਰਾਹਾਂ ਯੂਨੀਅਨ ਦੀ ਅੰਦੋਲਨ ‘ਚ ਐਂਟਰੀ, ਅੱਜ ਤੋਂ ਤਿੰਨ ਭਾਜਪਾ ਦੇ ਵੱਡੇ ਆਗੂਆਂ ਦੇ ਘਰਾਂ ਦਾ ਕਰੇਗੀ ਘਿਰਾਓ

ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਸੁਨੀਲ ਜਾਖੜ ਹੋਏ ਗਾਇਬ, ਵਿਰੋਧੀ ਲੈ ਰਹੇ ਨਿਸ਼ਾਨੇ ‘ਤੇ