ਪੰਜਾਬ ਵਾਸੀਆਂ ਲਈ ਨਿਊ ਚੰਡੀਗੜ੍ਹ ‘ਚ ਘਰ ਬਣਾਉਣ ਦਾ ਮੌਕਾ

  • ਗਮਾਡਾ ਈਕੋ ਸਿਟੀ-2 ਸਕੀਮ ਨੂੰ ਆਮ ਲੋਕਾਂ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ
  • ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ‘ਚ ਅਪਣਾ ਘਰ ਬਣਾਉਣ ਦਾ ਸੁਪਨਾ ਹੋ ਸਕਦੈ ਪੂਰਾ

ਚੰਡੀਗੜ੍ਹ, 29 ਦਸੰਬਰ 2020 – ਪੰਜਾ ਬਵਾਸੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਸਕੀਮ 7 ਦਸੰਬਰ, 2020 ਨੂੰ ਸ਼ੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ। ਪਲਾਟਾਂ ਦੀ ਅਲਾਟਮੈਂਟ ਦੀ ਕੀਮਤ 25 ਹਜ਼ਾਰ ਰੁਪਏ ਪ੍ਰਤੀ ਗਜ ਤੈਅ ਕੀਤੀ ਗਈ ਹੈ। ਇਸ ਸਕੀਮ ਵਿਚ 200 ਗਜ, 300 ਗਜ, 400 ਗਜ, 450 ਗਜ, 500 ਗਜ, 1000 ਗਜ ਅਤੇ 2000 ਗਜ ਆਕਾਰ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਅਰਜ਼ੀ ਦੇਣ ਵਿੱਚ ਦਿਲਚਸਪੀ ਰੱਖਣ ਵਾਲਿਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ।

ਇਸ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਦੇਸ਼ ਦੇ ਸਾਰੇ ਆਮ ਸ਼਼੍ਰੇਣੀ ਦੇ ਨਾਗਰਿਕਾਂ (ਵਿਦੇਸ਼ਾਂ ਵਿੱਚ ਵਸੇ ਵਿਅਕਤੀਆਂ ਨੂੰ ਛੱਡ ਕੇ) ਲਈ ਖੁੱਲ੍ਹੀ ਹੈ, ਜਿਨ੍ਹਾਂ ਦੀ ਉਮਰ ਸਕੀਮ ਵਿੱਚ ਬਿਨੈ ਕਰਨ ਦੀ ਆਖਰੀ ਤਰੀਕ ਤੱਕ 18 ਸਾਲ ਹੋਵੇ। ਇਸ ਸਕੀਮ ਵਿਚ ਬਜ਼ੁਰਗ ਨਾਗਰਿਕਾਂ ਨੂੰ ਅਲਾਟਮੈਂਟ ਵਿੱਚ ਤਰਜੀਹ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਲਈ ਮਹਿਲਾ ਬਿਨੈਕਾਰਾਂ ਨੂੰ ਵਿਚਾਰਿਆ ਜਾਵੇਗਾ। ਇਨ੍ਹਾਂ ਬਿਨੈਕਾਰਾਂ ਦੀ ਸੂਚੀ ਖਤਮ ਹੋ ਜਾਣ ਤੋਂ ਬਾਅਦ ਹੋਰਨਾਂ ਬਿਨੈਕਾਰਾਂ ਨੂੰ ਅਲਾਟਮੈਂਟ ਲਈ ਵਿਚਾਰਿਆ ਜਾਵੇਗਾ। ਇਸ ਸਕਮਿ ਵਿਚ ਵੱਖ-ਵੱਖ ਰਾਖਵੀਆਂ ਅਤੇ ਤਰਜੀਹੀ ਸ਼਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭ, ਸੂਬੇ ਦੇ ਉਨ੍ਹਾਂ ਵਸਨੀਕਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਦਾ ਦੇਸ਼ ਵਿੱਚ ਆਪਣਾ ਜਾਂ ਉਨ੍ਹਾਂ ਦੇ ਜੀਵਨ ਸਾਥੀ ਦਾ ਕੋਈ ਪਲਾਟ/ਮਕਾਨ ਨਹੀਂ ਹੈ।

ਬੁਲਾਰੇ ਨੇ ਦੱਸਿਆ ਕਿ ਅਲਾਟਮੈਂਟ ਲਈ ਭੁਗਤਾਨ ਨੂੰ ਬਹੁਤ ਸੁਵਿਧਾਜਨਕ ਬਣਾਇਆ ਗਿਆ ਹੈ। ਪਲਾਟ ਦੀ ਕੁੱਲ ਕੀਮਤ ਦੀ 10 ਫੀਸਦੀ ਰਕਮ ਬਿਨੈ-ਪੱਤਰ ਦੇਣ ਵੇਲੇ ਪੇਸ਼ਗੀ ਵਜੋਂ ਜਮ੍ਹਾ ਕੀਤੀ ਜਾਣੀ ਹੈ ਜਦਕਿ ਲੈਟਰ ਆਫ਼ ਇੰਟੈਂਟ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ 15 ਫੀਸਦੀ ਭੁਗਤਾਨ ਕੀਤਾ ਜਾਣਾ ਹੈ। ਬਕਾਇਆ 75 ਫੀਸਦੀ ਰਕਮ ਲੇਟਰ ਆਫ਼ ਇੰਟੈਂਟ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸ਼ਤ ਜਾਂ ਸਾਲਾਨਾ 9 ਫੀਸਦੀ ਵਿਆਜ ਦੇ ਨਾਲ ਛੇ ਛਮਾਹੀ ਕਿਸ਼ਤਾਂ ਰਾਹੀਂ ਜਮ੍ਹਾ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਨੂੰ ਬਕਾਇਆ ਰਕਮ `ਤੇ 5 ਫੀਸਦੀ ਛੋਟ ਦਿੱਤੀ ਜਾਵੇਗੀ।

ਇਸ ਸਕੀਮ ਦਾ ਬਰੋਸ਼ਰ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ.ਨਗਰ ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਜਾਂ ਇਸ ਸਕੀਮ ਨਾਲ ਜੁੜੇ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ਼ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸਦੀ ਕੀਮਤ 100 ਰੁਪਏ ਹੈ। ਹਰ ਪ੍ਰਕਾਰ ਤੋਂ ਮੁਕੰਮਲ ਅਰਜ਼ੀਆਂ ਆਖਰੀ ਮਿਤੀ ਜਾਂ ਇਸ ਤੋਂ ਪਹਿਲਾਂ ਬੈਂਕਾਂ ਵਿੱਚ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ gmada.gov.in ਵੈਬਸਾਈਟ `ਤੇ ਵੀ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ : ‘ਆਪ’