ਤਰਨਤਾਰਨ, 28 ਫਰਵਰੀ 2023 – ਐਤਵਾਰ ਨੂੰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਗੈਂਗਸਟਰਾਂ ਦੇ ਦੋ ਧੜਿਆਂ ਦਰਮਿਆਨ ਹੋਈ ਗੈਂਗਵਾਰ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ। ਇਸ ਗੈਂਗਵਾਰ ਤੋਂ ਬਾਅਦ ਡੀ. ਜੀ. ਪੀ. ਜੇਲ੍ਹਾਂ ਵੱਲੋਂ ਸਖ਼ਤ ਐਕਸ਼ਨ ਲੈਂਦੇ ਹੋਏ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਸ਼ਰਮਾ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
ਜੇਲ੍ਹ ਵਿੱਚ ਹੋਈ ਗੈਂਗਸਟਰਾ ਦੀ ਖੂਨੀ ਝੜਪ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹਾ ਬੀ ਚੰਦਰਾ ਸ਼ੇਖਰ ਨੇ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਅਤੇ ਇਸ ਮਾਮਲੇ ਵਿੱਚ ਸੁਰੱਖਿਅਤ ਪ੍ਰਬੰਧਾਂ ‘ਚ ਲਾਪ੍ਰਵਾਹੀ ਵਰਤਣ ਦੇ ਮਾਮਲੇ ‘ਚ ਸਖ਼ਤ ਨੋਟਿਸ ਲੈਂਦਿਆਂ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਸ਼ਰਮਾ ਨੂੰ ਮੁਅੱਤਲ ਕਰ ਕਰ ਦਿੱਤਾ ਅਤੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵਿਭਾਗੀ ਪੜਤਾਲ ਖੋਲ੍ਹ ਦਿੱਤੀ ਹੈ
ਜ਼ਿਕਰਯੋਗ ਹੈ ਕਿ ਵਾਰਦਾਤ ਵਾਲੇ ਦਿਨ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਕਾਨੂੰਨੀ ਤੌਰ ’ਤੇ ਛੁੱਟੀ ’ਤੇ ਗਏ ਹੋਏ ਸਨ, ਪਰ ਘਟਨਾ ਦੀ ਖਬਰ ਮਿਲਦੇ ਹੀ ਡਿਊਟੀ ਤੇ ਪਰਤ ਆਏ ਸਨ। ਜਿੰਨਾਂ ਖ਼ਿਲਾਫ ਡੀ. ਜੀ. ਪੀ. ਵੱਲੋਂ ਵਿਭਾਗੀ ਜਾਂਚ ਸ਼ੁਰੂ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

