ਪੰਜਾਬ ‘ਚ 3 ਦਿਨ ਤੱਕ ਰਹੇਗੀ ਸਰਕਾਰੀ ਬੱਸ ਸੇਵਾ ਠੱਪ : ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

  • ਚੰਡੀਗੜ੍ਹ ‘ਚ ਵੀ ਕੀਤਾ ਜਾਵੇਗਾ ਪ੍ਰਦਰਸ਼ਨ

ਚੰਡੀਗੜ੍ਹ, 3 ਜਨਵਰੀ 2025 – ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।

ਇਸ ਸਬੰਧੀ ਪਿਛਲੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ।

ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਸੀਨੀਅਰ ਆਗੂ ਚਾਨਣ ਸਿੰਘ ਚੰਨਾ ਆਦਿ ਨੇ ਕੀਤੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰ ਭਗਤ ਨੂੰ ਮੰਗ ਪੱਤਰ ਸੌਂਪ ਕੇ ਯੂਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਯੂਨੀਅਨ ਨੇ ਮੰਤਰੀ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਸਥਾਨਕ ਬੱਸ ਸਟੈਂਡ ’ਤੇ ਵੀ ਸੰਬੋਧਨ ਕੀਤਾ। ਬਿਕਰਮਜੀਤ ਸਿੰਘ ਨੇ ਕਿਹਾ ਕਿ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਰੈਂਸ ਜੇਲ੍ਹ ਇੰਟਰਵਿਊ ਮਾਮਲੇ ‘ਚ ਡੀਐਸਪੀ ਬਰਖਾਸਤ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ: ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ, ਧੁੰਦ ਦਾ ਕਹਿਰ ਜਾਰੀ