ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ, 7 ਅਕਤੂਬਰ 2022 – ਭਗਵੰਤ ਮਾਨ ਸਰਕਾਰ ਵੱਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ……….ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ…….ਜੋ ਕਹਿੰਦੇ ਹਾਂ, ਉਹ ਕਰਦੇ ਹਾਂ…”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈਡੀ ਦਾ ਛਾਪਾ: ਸਵੇਰੇ 8 ਵਜੇ ਫਰੀਦਕੋਟ ਪਹੁੰਚੀ ਟੀਮ

ਮੋਹਾਲੀ ‘ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਦਾਗਣ ਵਾਲਾ ਮੁਲਜ਼ਮ ਗ੍ਰਿਫਤਾਰ