ਚੰਡੀਗੜ੍ਹ, 25 ਮਈ 2022 – ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ ‘ਤੇ ਅਪਰਾਧਿਕ ਕਾਰਵਾਈ ਹੋਵੇਗੀ।
ਦੱਸ ਦੇਈਏ ਕਿ 3 ਦਿਨ ਪਹਿਲਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਇਲਾਕੇ ‘ਚ ਛੇ ਸਾਲਾ ਰਿਤਿਕ ਦੀ ਬੋਲਵੈੱਲ ‘ਚ ਡਿੱਗਣ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸਰਕਾਰ ਵਲੋਂ ਐਕਸ਼ਨ ਲੈਂਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਕਿਸੇ ਬੱਚੇ ਦੇ ਬੋਰਵੈੱਲ ‘ਚ ਡਿੱਗਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਬੱਚੇ ਵੀ ਬੋਰਵੈੱਲ ‘ਚ ਡਿੱਗ ਚੁੱਕੇ ਹਨ। ਸੰਗਰੂਰ ‘ਚ ਕਈ ਸਾਲ ਪਹਿਲਾਂ ਫ਼ਤੇਹਵੀਰ ਨੇ ਵੀ ਆਪਣੀ ਜਾਨ ਬੋਰਵੈੱਲ ‘ਚ ਡਿੱਗ ਕੇ ਗਵਾਈ ਸੀ।