ਮੰਗਲਵਾਰ 14 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 4 ਜਨਵਰੀ, 2025 – ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 (ਮੰਗਲਵਾਰ) ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।

ਇਸ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ – ਬਰਸਟ

ਭੇਸ਼ ਬਦਲ ਕੇ ਟਰੈਫਿਕ ਪੁਲਿਸ ਇੰਚਾਰਜ ਨੇ ਚਾਈਨਾ ਡੋਰ ਵੇਚ ਰਹੇ ਦੁਕਾਨਦਾਰ ਨੂੰ ਕੀਤਾ ਕਾਬੂ