- ਮੰਤਰੀ ਦੀ ਹਿਟਲਰਸ਼ਾਹੀ ਦਾ ਠੋਕਵਾਂ ਜਵਾਬ ਦੇਵਾਂਗੇ:- ਸੁਖਵਿੰਦਰ ਸਿੰਘ ਚਾਹਲ
- ਅਧਿਆਪਕਾਂ ਦੇ ਮਸਲਿਆਂ ਹੱਲ ਤੇ ਬਣੀ ਖੜੋਤ ਤੋੜੇਗੀ ਇਹ ਰੈਲੀ:- ਗੁਰਬਿੰਦਰ ਸਿੰਘ ਸਸਕੌਰ
ਚੰਡੀਗੜ੍ਹ/ਮੁਹਾਲੀ 30 ਮਈ 2023 – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਰੂਰੀ ਗੂਗਲ ਮੀਟ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਵਲੋਂ 3 ਜੂਨ ਨੂੰ ਸਿੱਖਿਆ ਮੰਤਰੀ ਵਿਰੁੱਧ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਭਾਰੀ ਸ਼ਮੂਲੀਅਤ ਕਰੇਗੀ।ਇਸ ਸਮੇਂ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਇਹ ਰੈਲੀ ਰਾਂਹੀ ਸਿੱਖਿਆ ਮੰਤਰੀ ਦੀ ਹਿਟਲਰਸ਼ਾਹੀ ਦਾ ਠੋਕਵਾਂ ਜਵਾਬ ਦਿੱਤਾ ਜਾਵੇਗਾ ਤੇ ਅਧਿਆਪਕਾਂ ਦੇ ਮਸਲਿਆਂ ਤੇ ਬਣੀ ਖੜੋਤ ਤੋੜਨ ਵਿੱਚ ਵੀ ਇਹ ਰੈਲੀ ਕਾਮਯਾਬ ਹੋਵੇਗੀ।
ਇਸ ਸਮੇਂ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਨੇ ਦੱਸਿਆ ਕਿ ਬੀਤੇ ਦਿਨੀਂ ਸਿੱਖਿਆ ਮੰਤਰੀ ਨੇ ਇਕ ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਤੇ ਮਿੱਡ ਡੇ ਮੀਲ ਵਰਕਰ ਭੈਣਾ ਨਾਲ ਵਰਤਾਓ ਕੀਤਾ ਸੀ ਜਿਸ ਕਾਰਨ ਜਿਸ ਕਾਰਨ 25 ਮਈ ਨੂੰ ਸਾਰੇ ਪੰਜਾਬ ਵਿੱਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੀਆਂ ਅਰਥੀਆਂ ਫੂਕ ਕੇ ਮੁਜਾਹਰੇ ਕੀਤੇ ਗਏ ਸਨ। ਇਸ ਸਮੇਂ ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਜਿਲਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਸਾਰੇ ਪੰਜਾਬ ਵਿੱਚ ਜਿਲਾ ਤੇ ਬਲਾਕ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ।
ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਅਧਿਆਪਕ ਤੇ ਕੰਪਿਊਟਰ ਅਧਿਆਪਕਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ, ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਈ ਟੀ ਟੀ ਤੋਂ ਮਾਸਟਰ ਕੇਡਰ ਅਤੇ ਹਰ ਤਰ੍ਹਾਂ ਦੀਆਂ ਪਰਮੋਸ਼ਨਾ ਤਰੁੰਤ ਕੀਤੀਆਂ ਜਾਣ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਪਰਮੋਸ਼ਨਾ ਰਾਹੀਂ ਭਰਨ ਵਿੱਚ ਬਣੀ ਖੜੋਤ ਨੂੰ ਤੋੜਿਆ ਜਾਵੇ, 4161 ਅਧਿਆਪਕਾਂ ਨੂੰ ਸਕੂਲਾਂ ਵਿੱਚ ਜੁਆਇੰਨ ਕਰਾਇਆ ਜਾਵੇ, 15/1/15 ਦਾ ਪੱਤਰ ਰੱਦ ਕਰਕੇ ਦੋ ਸਾਲ ਦੇ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਸਕੇਲ ਲਾਗੂ ਕੀਤਾ ਜਾਵੇ, ਖਾਲੀ ਪਈਆਂ ਅਸਾਮੀਆਂ ਤੇ ਰੈਗੂਲਰ ਭਰਤੀ ਪੰਜਾਬ ਸਕੇਲ ਤੇ ਕੀਤੀ ਜਾਵੇ, ਲਟਕਦੀਆਂ ਹੋਈਆਂ ਭਰਤੀਆਂ ਨੂੰ ਮੁਕੰਮਲ ਕੀਤਾ ਜਾਵੇ, ਮਿਡਲ ਸਕੂਲਾਂ ਵਿਚੋਂ ਚੁੱਕੀਆਂ ਪੋਸਟਾਂ ਬਹਾਲ ਕੀਤੀਆਂ ਜਾਣ ਆਦਿ।
ਇਸ ਸਮੇਂ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।