ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਫੈਸਲਾ

ਚੰਡੀਗੜ੍ਹ, 26 ਨਵੰਬਰ,2022: ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਵਿਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ 23 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸਦੀ ਕਾਪੀ ਨਾਲ ਲੈ ਕੇ ਹੀ ਕੈਬਨਿਟ ਮੰਤਰੀਕੁਲਦੀਪ ਸਿੰਘ ਧਾਲੀਵਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕਰਨ ਪਹੁੰਚੇ ਸਨ।

ਇਸ ਨੋਟੀਫਿਕੇਸ਼ਨ ਦੀ ਕਾਪੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਹੜੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਰੈਡ ਐਂਟਰੀਆਂ ਕੀਤੀਆਂ ਗਈਆਂ ਹਨ, ਉਹ ਵਾਪਸ ਲਈਆਂ ਜਾਣ। ਜ਼ਮੀਨ ਰਿਕਾਰਡ ਵਿਚ ਰੈਡ ਐਂਟਰੀ ਦਾ ਮਤਲਬ ਹੁੰਦਾ ਹੈ ਕਿ ਕਿਸਾਨ ਨਾ ਕਿਸੇ ਸਰਕਾਰੀ ਸਕੀਮ ਦਾ ਲਾਭ ਲੈ ਸਕੇਗਾ ਤੇ ਨਾ ਹੀ ਕਿਸੇ ਤਰੀਕੇ ਦਾ ਕਰਜ਼ਾ ਆਪਣੀ ਜ਼ਮੀਨ ’ਤੇ ਲੈ ਸਕੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਦੀ ਬੰਦੂਕ ਕਲਚਰ ਖਿਲਾਫ ਮੁਹਿੰਮ, ਹਥਿਆਰਾਂ ਨਾਲ ਸ਼ੇਅਰ ਕੀਤੀਆਂ ਫੋਟੋਆਂ ਹਟਾਉਣ ਲਈ ਦਿੱਤਾ 3 ਦਿਨ ਦਾ ਸਮਾਂ

ਕੈਨੇਡਾ ਵਾਲਾ ਰਿਸ਼ਤੇਦਾਰ ਬਣ ਫੋਨ ਕਾਲ ‘ਤੇ ਮਾਰੀ ਸਾਢੇ ਚਾਰ ਲੱਖ ਦੀ ਠੱਗੀ