ਚੰਡੀਗੜ੍ਹ, 18 ਅਕਤੂਬਰ 2022 – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਸਤਬੀਰ ਗੋਸਲ ਨੂੰ ਹਟਾਉਣ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਤਬੀਰ ਗੋਸਲ ਦੀ ਨਿਯੁਕਤੀ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਕੀਤੀ ਗਈ ਸੀ ਅਤੇ ਯੂ.ਜੀ.ਸੀ. ਦੇ ਨਿਯਮਾਂ, ਸ਼ਰਤਾਂ ਦੀ ਨਿਯੁਕਤੀ “ਗੈਰ-ਕਾਨੂੰਨੀ ਅਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ” ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ।