ਪੰਜਾਬ ਦੇ ਰਾਜਪਾਲ ਵੱਲੋਂ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ

ਪਟਿਆਲਾ 26 ਜੁਲਾਈ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਹਲਕਾ ਸ਼ੁਤਰਾਣਾ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਰਾਜਪਾਲ ਵੱਲੋਂ ਅਚਨਚੇਤ ਇਹ ਦੌਰਾ ਕੀਤਾ ਜਿਸ ਜਾਣਕਾਰੀ ਮੀਡੀਆ ਨੂੰ ਵੀ ਨਹੀਂ ਸੀ।

ਰਾਜਪਾਲ ਵੱਲੋਂ ਘੱਗਰ ਬੰਨ ਤੇ ਜਿੱਥੇ ਕਿ ਪਾੜ ਪਏ ਸਨ ਉਥੇ ਮੌਕਾ ਦੇਖਿਆ ਗਿਆ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਘੱਗਰ ਤੋਂ ਪਾਰ ਪਿੰਡ ਰਾਮਪੁਰ ਪੜਤਾ, ਦਵਾਰਕਾਪੁਰ ਜਿੱਥੇ ਕਿ ਅਜੇ ਵੀ ਸੜਕੀ ਸੰਪਰਕ ਸਥਾਪਿਤ ਨਹੀਂ ਹੋ ਸਕਿਆ, ਲੋਕਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਕਤ ਪਿੰਡਾਂ ਦੇ ਲੋਕ ਰਾਜਪਾਲ ਨੂੰ ਆਪਣੀਆਂ ਸਮੱਸਿਆਵਾਂ ਦੱਸਣੀਆਂ ਚਾਹੁੰਦੇ ਸਨ। ਲੋਕਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਜਾਣ ਬੁੱਝ ਕੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਰਾਜਪਾਲ ਤੱਕ ਪਹੁੰਚਣ ਨਹੀਂ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਈ ਜੀ ਮੁਖਵਿੰਦਰ ਸਿੰਘ ਛੀਨਾ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇਸ ਜ਼ਿਲ੍ਹੇ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੰਮੂ-ਕਸ਼ਮੀਰ ਦੇ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਵਿਤਕਰਾ ਨਾ ਕੀਤਾ ਜਾਵੇ ਤੇ ਵਿਧਾਨ ਸਭਾ ‘ਚ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ