ਗ੍ਰੰਥੀ ਸਿੰਘ ’ਤੇ ਜਾ+ਨਲੇਵਾ ਹਮਲਾ, ਹਮਲਾਵਰਾਂ ਨੇ ਹੱਥ ਦੀਆਂ ਉਂਗਲਾਂ ਵੱਢੀਆਂ, ਇੱਕ ਲੱਤ ਵੱਢ ਕੇ ਨਾਲ ਹੀ ਲੈ ਗਏ

ਪੱਟੀ, 31 ਮਾਰਚ, 2023: ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾ ਕਰਨ ਵਾਲੇ ਮੁਲਜ਼ਮਾਂ ਨੇ ਗ੍ਰੰਥੀ ਸਿੰਘ ‘ਤੇ ਹਮਲਾ ਕਰਕੇ ਉਸ ਦੀ ਇੱਕ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਅਤੇ ਹਮਲਾਵਰ ਗ੍ਰੰਥੀ ਸਿੰਘ ਦੀ ਵੱਢੀ ਲੱਤ ਨਾਲ ਹੀ ਲੈ ਗਏ।

ਇਸ ਦੀ ਪੁਸ਼ਟੀ ਐਸ. ਐਚ. ਓ. ਗੋਇੰਦਵਾਲ ਸਾਹਿਬ ਰਜਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਗ੍ਰੰਥੀ ਦੀ ਪਛਾਣ ਸੁਖਚੈਨ ਸਿੰਘ ਉਰਫ਼ ਚੰਨਾ ਪੁੱਤਰ ਸ਼ੇਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ ਜੋ ਹਾਲ ਦੀ ਘੜੀ ਬੇਹੋਸ਼ੀ ਦੀ ਹਾਲਤ ਵਿਚ ਹੈ, ਜਦੋਂ ਕਿ ਪੁਲਿਸ ਪਾਰਟੀ ਬਿਆਨ ਲੈਣ ਲਈ ਪਹੁੰਚ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ 8 ਵਜੇ ਦੀ ਦੇ ਕਰੀਬ ਜਦ ਉਹ ਘਰ ਵਾਪਿਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਜਿੰਨਾ ਨੂੰ ਜ਼ਖਮੀ ਹਾਲਤ ਵਿਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ।

ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਸੀ ਸੀ ਟੀ ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੱਲ੍ਹ ਹੋਵੇਗੀ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਰਿਹਾਈ, ਟਵੀਟ ਕਰਕੇ ਦਿੱਤੀ ਗਈ ਜਾਣਕਾਰੀ

ਪੰਜਾਬ ਕੈਬਨਿਟ ਵੱਲੋਂ ਮੀਟਿੰਗ ‘ਚ ਕੀ-ਕੀ ਲਏ ਗਏ ਫੈਸਲੇ, ਪੜ੍ਹੋ ਵੇਰਵਾ