ਗੁਰਦਾਸਪੁਰ, 19 ਦਸੰਬਰ 2024 – ਪੰਜਾਬ ਦੇ ਪੁਲਸ ਥਾਣਿਆਂ ‘ਤੇ ਹੋ ਰਹੇ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਬਟਾਲਾ ਦੇ ਕਲਾਨੌਰ ਦੇ ਬਖਸ਼ੀਵਾਲਾ ਇਲਾਕੇ ਵਿਚ ਸਥਿਤ ਪੁਲਸ ਚੌਂਕੀ ‘ਤੇ ਗ੍ਰਨੇਡ ਹਮਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਚੌਂਕੀ ਪਿਛਲੇ ਕੁਝ ਸਮੇਂ ਤੋਂ ਬੰਦ ਪਈ ਸੀ, ਜਿਸ ਕਾਰਣ ਇਥੇ ਕਿਸੇ ਤਰ੍ਹਾਂ ਦੇ ਜਾਨੀ ਮਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਸੂਤਰਾਂ ਮੁਤਾਬਕ ਫੌਰੈਂਸਿਕ ਟੀਮਾਂ ਨੂੰ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ ਹਨ। ਫਿਲਹਾਲ ਪੁਲਸ ਦੇ ਅਧਿਕਾਰੀਆਂ ਵਲੋਂ ਅਜੇ ਤਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਥਾਣਿਆਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ‘ਤੇ ਵੀ ਗ੍ਰਨੇਡ ਹਮਲਾ ਹੋਇਆ ਸੀ। ਜਿਸ ਵਿਚ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਸੀ। ਇਸ ਹਮਲੇ ਦੀ ਕਥਿਤ ਜ਼ਿੰਮੇਵਾਰੀ ਗੈਂਗਸਟਰ ਫੌਜੀ ਵਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਲਈ ਗਈ ਸੀ।