ਪੰਜਾਬ ਦੇ ਸੀਨੀਅਰ ਭਾਜਪਾ ਆਗੂ ਦੇ ਘਰ ‘ਤੇ ਗ੍ਰਨੇਡ ਅਟੈਕ

ਜਲੰਧਰ, 8 ਅਪ੍ਰੈਲ 2025 – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗ੍ਰਨੇਡ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਪਰਿਵਾਰਕ ਮੈਂਬਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਲਈ ਕੁੱਲ 3 ਲੋਕ ਈ-ਰਿਕਸ਼ਾ ਅਤੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਇੱਕ ਨੇ ਈ-ਰਿਕਸ਼ਾ ਤੋਂ ਹੇਠਾਂ ਉਤਰ ਕੇ ਹੈਂਡ ਗ੍ਰਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਵੱਡਾ ਧਮਾਕਾ ਹੋਇਆ।

ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਕਾਲੀਆ ਕੋਲ ਪੰਜਾਬ ਪੁਲਿਸ ਦੀ ਸੁਰੱਖਿਆ ਹੈ। ਪੰਜਾਬ ਸਰਕਾਰ ਵੱਲੋਂ ਉਸਨੂੰ 4 ਗੰਨਮੈਨ ਅਲਾਟ ਕੀਤੇ ਗਏ ਹਨ। ਕਾਲੀਆ ਦਾ ਸੁਰੱਖਿਆ ਇੰਚਾਰਜ ਨਿਸ਼ਾਨ ਸਿੰਘ ਹੈ, ਜੋ ਹਮਲੇ ਤੋਂ ਤੁਰੰਤ ਬਾਅਦ ਬਾਹਰ ਆ ਗਿਆ।

ਇਹ ਹਮਲਾ ਪੰਜਾਬ ਦੇ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ ਸਵੇਰੇ 1.03 ਤੋਂ 1.07 ਵਜੇ ਦੇ ਵਿਚਕਾਰ ਹੋਇਆ। ਵੱਡੀ ਗੱਲ ਇਹ ਹੈ ਕਿ ਜਿਸ ਥਾਂ ‘ਤੇ ਹਮਲਾ ਹੋਇਆ, ਉੱਥੋਂ 50 ਮੀਟਰ ਦੀ ਦੂਰੀ ‘ਤੇ, ਉੱਥੇ 24 ਘੰਟੇ ਪੀਸੀਆਰ ਟੀਮ ਤਾਇਨਾਤ ਹੈ ਅਤੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ-3 ਵੀ ਸਿਰਫ਼ 100 ਮੀਟਰ ਦੀ ਦੂਰੀ ‘ਤੇ ਹੈ। ਇਸ ਤੋਂ ਬਾਅਦ ਵੀ ਤਿੰਨ ਨੌਜਵਾਨਾਂ ਨੇ ਸਾਬਕਾ ਮੰਤਰੀ ਦੇ ਘਰ ‘ਤੇ ਹੱਥਗੋਲਾ ਸੁੱਟਿਆ ਅਤੇ ਭੱਜ ਗਏ।

ਘਟਨਾ ਤੋਂ ਬਾਅਦ ਮਨੋਰੰਜਨ ਕਾਲੀਆ ਨੇ ਕਿਹਾ ਕਿ ਮੈਨੂੰ ਲੱਗਿਆ ਕਿ ਸਿਰਫ਼ ਟ੍ਰਾਂਸਫਾਰਮਰ ਫਟਿਆ ਹੈ। ਮੈਨੂੰ ਅਜਿਹੀ ਕਿਸੇ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ। ਮੈਨੂੰ ਨੀਂਦ ਵਿੱਚ ਅਚਾਨਕ ਝਟਕਾ ਲੱਗਾ ਅਤੇ ਮੇਰੇ ਮਨ ਵਿੱਚ ਆਇਆ ਕਿ ਕਿਤੇ ਕੁਝ ਗਰਜ ਰਿਹਾ ਸੀ। ਪਰ ਜਦੋਂ ਆਸ ਪਾਸ ਦੇ ਲੋਕ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਸੀ। ਘਰ ਵਿੱਚ ਦਰਵਾਜ਼ਾ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਰ ਦੇ ਅੰਦਰ ਸਾਰੀਆਂ ਫੋਟੋਆਂ ਅਤੇ ਹੋਰ ਸਾਮਾਨ ਡਿੱਗ ਪਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜਿਨ੍ਹਾਂ ਨੇ ਸੈਂਪਲ ਲਏ ਹਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੈਪੁਰ: ਕਾਰ ਸਵਾਰ ਨੇ 9 ਲੋਕਾਂ ਨੂੰ ਕੁਚਲਿਆ, 3 ਦੀ ਮੌਤ, ਪੁਲਿਸ ਨੇ ਲੋਕਾਂ ਦੀ ਮਦਦ ਨਾਲ ਫੜਿਆ

ਭਗਵੰਤ ਮਾਨ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼