ਗੁਰਦਾਸਪੁਰ, 23 ਦਸੰਬਰ 2020 – ਗੁਰਦਾਸਪੁਰ ਦੇ ਧਾਰੀਵਾਲ ਸ਼ਹਿਰ ’ਚ ਪੂਰੇ ਪਰਿਵਾਰ ਵੱਲੋਂ ਇੱਠਿਆ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਸ਼ਾਮਿਲ ਹਨ। ਮਰਨ ਤੋਂ ਪਹਿਲਾਂ ਪਰਿਵਾਰ ਵਲੋਂ ਇਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ, ਜਿਸ ‘ਚ ਉਨ੍ਹਾਂ ਨੇ ਲੋਕਾਂ ਨਾਲ ਪੈਸੇ ਦੇ ਲੈਣ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁੱਝ ਲੋਕਾਂ ਨੂੰ ਠਹਰਾਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।