ਗੁਰਦਾਸਪੁਰ 4 ਨਵੰਬਰ 2022 – ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਗੁਰਦਾਸਪੁਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਸ਼ਿਵ ਸੈਨਾ ਅਤੇ ਸਾਰੀਆਂ ਵੱਖ ਵੱਖ ਹਿੰਦੂ ਸੰਗਠਨਾਂ ਆਗੂਆਂ ਵੱਲੋਂ ਸ਼ਹਿਰ ਵਿੱਚ ਇੱਕ ਵੱਡਾ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਜੋ ਮਾਈ ਦਾ ਤਲਾਬ ਮੰਦਰ ਤੋਂ ਸ਼ੁਰੂ ਹੋਇਆ। ਇਸ ਮੌਕੇ ਵੱਖ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ।
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਦੇ ਵਿਰੋਧ ਵਿੱਚ ਸਵੇਰੇ ਹੀ ਹਿੰਦੂ ਸੰਗਠਨਾਂ ਦੇ ਆਗੂ ਮਾਈ ਦਾ ਤਲਾਬ ਮੰਦਰ ਵਿੱਚ ਇਕੱਠੇ ਹੋਏ ਅਤੇ ਰੋਸ ਮਾਰਚ ਕਰਦੇ ਹੋਏ ਪਰਸ਼ੂਰਾਮ ਚੌਕ ਵਿਚ ਖਾਲਿਸਤਾਨ ਮੁਰਦਾਬਾਦ ਅਤੇ ਸੁਧੀਰ ਸੂਰੀ ਅਮਰ ਰਹੇ ਦੀ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਇਕੱਠੇ ਹੋ ਕੇ ਜਲੂਸ ਦੀ ਸ਼ਕਲ ਵਿਚ ਸ਼ਹਿਰ ਦੇ ਬਾਜ਼ਾਰਾਂ ਨੂੰ ਬੰਦ ਕਰਾਉਣ ਨਿਕਲੇ ਪਰ ਦੁਕਾਨਾਂ ਪਹਿਲਾਂ ਹੀ ਬੰਦ ਸਨ।
ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਹਾਲਾਤਾਂ ਤੇ ਪੂਰੀ ਤਰ੍ਹਾਂ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।