ਅਨੰਤਨਾਗ ‘ਚ ਗੁਰਦਾਸਪੁਰ ਦਾ ਜਵਾਨ ਸ਼ਹੀਦ: ਸਰਚ ਆਪਰੇਸ਼ਨ ਦੌਰਾਨ ਖਾਈ ‘ਚ ਡਿੱਗੀ ਗੱਡੀ

  • 19ਆਰਆਰ ‘ਚ ਤਾਇਨਾਤ ਸੀ, ਪਿੰਡ ਸਰਾਵਾਂ ‘ਚ ਹੋਇਆ ਅੰਤਿਮ ਸਸਕਾਰ

ਗੁਰਦਾਸਪੁਰ, 5 ਮਈ 2024 – ਸ਼੍ਰੀਨਗਰ ਦੇ ਅਨੰਤਨਾਗ ‘ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਫੌਜੀਆਂ ਦੀ ਗੱਡੀ ਅਚਾਨਕ ਖਾਈ ‘ਚ ਡਿੱਗ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ ਅੱਠ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਜਵਾਨਾਂ ਵਿੱਚ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ।

ਸ਼ਹੀਦ ਦਾ ਐਤਵਾਰ ਨੂੰ ਉਨ੍ਹਾਂ ਦੇ ਪਿੰਡ ਸਰਾਵਾਂ ਵਿੱਚ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਲਾਂਸ ਨਾਇਕ ਗੁਰਪ੍ਰੀਤ ਸਿੰਘ 19 ਆਰਆਰ ਅਨੰਤਨਾਗ ਵਿੱਚ ਤਾਇਨਾਤ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਹੁਸ਼ਿਆਰਪੁਰ ‘ਚ ਕਿਸਾਨ ਆਗੂ ਦਾ ਕਤਲ: ਦਸੂਹਾ ਦੇ ਜੰਗਲ ‘ਚੋਂ ਮਿਲੀ ਲਾਸ਼