ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਵੈਟਨਰੀ ਯੂਨੀਵਰਸਿਟੀ ਦਾ ਕੀਤਾ ਪਲੇਠਾ ਦੌਰਾ

ਲੁਧਿਆਣਾ 24 ਜੂਨ 2023 – ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ, ਕੈਬਨਿਟ ਮੰਤਰੀ, ਪੰਜਾਬ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਅੱਜ ਪਲੇਠਾ ਦੌਰਾ ਕੀਤਾ।

ਇਸ ਮੌਕੇ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਉਨ੍ਹਾਂ ਨੂੰ ਦੱਸਿਆ ਕਿ ਯੂਨੀਵਰਸਿਟੀ ਪਸ਼ੂਆਂ ਅਤੇ ਪਸ਼ੂ ਪਾਲਕਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ। ਖੁੱਡੀਆਂ ਨੇ ਕਿਹਾ ਕਿ ਸਾਨੂੰ ਪਸ਼ੂ ਪਾਲਕਾਂ ਦੀ ਨਿਰਸਵਾਰਥ ਸੇਵਾ ਕਰਨੀ ਚਾਹੀਦੀ ਹੈ ਅਤੇ ਹਾਸ਼ੀਆਗਤ ਤੇ ਦਰਮਿਆਨੇ ਕਿਸਾਨਾਂ ਨੂੰ ਉੱਤਮ ਪਸ਼ੂ ਅਤੇ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨਾ ਚਾਹੀਦਾ ਹੈ।

ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਪਸ਼ੂਧਨ ਖੇਤਰ ਸੂਬੇ ਦੀ ਖੇਤੀਬਾੜੀ ਆਮਦਨ ਯੋਗਦਾਨ ਵਿਚ ਲਗਭਗ 40 ਪ੍ਰਤੀਸ਼ਤ ਹਿੱਸਾ ਪਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਪਸ਼ੂਆਂ ਦੀਆਂ ਨਸਲਾਂ ਵਿਚ ਸੁਧਾਰ ਕਰਕੇ ਵੱਧ ਉਤਪਾਦਨ ਕਰਨ ਲਈ ਯਤਨਸ਼ੀਲ ਹੈ।

ਖੁੱਡੀਆਂ ਨੂੰ ਮੱਛੀ ਪਾਲਣ ਫਾਰਮ, ਡੇਅਰੀ ਫਾਰਮ ਅਤੇ ਪਸ਼ੂ ਹਸਪਤਾਲ ਦਾ ਦੌਰਾ ਵੀ ਕਰਵਾਇਆ ਗਿਆ। ਉਨ੍ਹਾਂ ਨੇ ਮੱਛੀ ਪਾਲਣ ਖੇਤਰ ਵਿਚ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ੳੇੇੁਪਰਾਲੇ ਅਤੇ ਸੇਮ ਵਾਲੇ ਖੇਤਰਾਂ ਵਿਚ ਝੀਂਗਾ ਪਾਲਣ ਸੰਬੰਧੀ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਯੂਨੀਵਰਸਿਟੀ ਦੇ ਵਧੀਆ ਨਸਲਾਂ ਦੇ ਵਿਭਿੰਨ ਪਸ਼ੂਆਂ, ਦੋਗਲੀ ਨਸਲ ਦੀਆਂ ਗਾਂਵਾਂ, ਜਰਸੀ ਗਾਂਵਾਂ, ਮੁਰ੍ਹਾ ਅਤੇ ਨੀਲੀ ਰਾਵੀ ਮੱਝਾਂ, ਬੀਟਲ ਬੱਕਰੀਆਂ ਅਤੇ ਮੁਰਗੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਇਨ੍ਹਾਂ ਪਸ਼ੂਆਂ ਨੂੰ ਵੇਖਣ ਤੋਂ ਬਾਅਦ ਬਹੁਤ ਪ੍ਰਸੰਸਾ ਕੀਤੀ।

ਪਸ਼ੂ ਹਸਪਤਾਲ ਦੇ ਦੌਰੇ ਦੌਰਾਨ ਸ. ਖੁੱਡੀਆਂ ਨੂੰ ਪਸ਼ੂ ਇਲਾਜ ਸੰਬੰਧੀ ਵੱਖੋ-ਵੱਖਰੀਆਂ ਤਕਨੀਕਾਂ, ਤਕਨਾਲੋਜੀਆਂ, ਮਸ਼ੀਨਾਂ ਅਤੇ ਪ੍ਰਯੋਗਸ਼ਾਲਾਵਾਂ ਵਿਖਾਈਆਂ ਗਈਆਂ। ਹਸਪਤਾਲ ਵਿਚ ਯੂਨੀਵਰਸਿਟੀ ਦੀਆਂ ਸੇਵਾਵਾਂ ਅਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ ਜਿਸ ਵਿਚ ਉਨ੍ਹਾਂ ਨੇ ਕਾਫੀ ਦਿਲਚਸਪੀ ਵਿਖਾਈ। ਯੂਨੀਵਰਸਿਟੀ ਦੇ ਉਪ-ਕੁਲਪਤੀ ਦੀ ਮੌਜੂਦਗੀ ਵਿਚ ਯੂਨੀਵਰਸਿਟੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਜਿਸ ਵਿਚ ਖੁੱਡੀਆਂ ਨੇ ਪਸ਼ੂ ਪਾਲਣ ਕਿੱਤਿਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਸਾਨ ਭਾਈਚਾਰੇ ਨੂੰ ਉੱਚਿਆਂ ਚੁੱਕਣ ਲਈ ਨਵੀਆਂ ਨੀਤੀਆਂ ਬਨਾਉਣ ਲਈ ਵੀ ਕਿਹਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PSPCL ਨੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਜੁਰਮਾਨਾ ਕੀਤਾ

ਦਿਨ-ਦਿਹਾੜੇ ਆੜ੍ਹਤੀਏ ਦਾ ਕ+ਤ+ਲ: ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ