ਚੰਡੀਗੜ੍ਹ, 4 ਅਕਤੂਬਰ 2025 – ਪੰਜਾਬ ਸਰਕਾਰ ਵੱਲੋਂ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਇਸ ਦਿਨ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੇ ਚੱਲਦੇ ਇਹ ਫ਼ੈਸਲਾ ਲਿਆ ਗਿਆ ਹੈ।
ਜ਼ਿਲਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੇ ਦੱਸਿਆ ਕਿ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ 4-10- 2025 ਅਤੇ ਮਿਤੀ 6 ਅਕਤੂਬਰ ਨੂੰ ਸਬ-ਡਵੀਜਨ ਕਪੂਰਥਲਾ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

