ਪੰਜਾਬ ਦੇ ਇੱਕ ਹੋਰ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਮ, ਵਿਧਾਨ ਸਭਾ ‘ਚ ਮਤਾ ਹੋਇਆ ਪਾਸ

  • ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਿਆ ਜਾਵੇਗਾ,
  • ਨਾਮ ਬਦਲਣ ਦੀ ਸਿਫਾਰਸ਼ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਜਾਵੇਗੀ

ਚੰਡੀਗੜ੍ਹ, 22 ਮਾਰਚ 2023 – ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਕਾਰਵਾਈ ਦੌਰਾਨ ਪੰਜਾਬ ਦੇ ਹਲਵਾਰਾ ਏਅਰਪੋਰਟ ਦਾ ਨਾਮ ਬਦਲਣ ਵਾਸਤੇ ਵਿਧਾਨ ਸਭਾ ਵਿਚ ਇੱਕ ਮਤਾ ਪਾਸ ਕੀਤਾ ਗਿਆ ਹੈ। ਮਤੇ ਮੁਤਾਬਿਕ ਹਲਵਾਰਾ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਣ ਦੀ ਸਿਫਾਰਸ਼ ਕੇਂਦਰੀ ਹਵਾਈ ਮੰਤਰੀ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਵੱਲੋਂ ਇਹ ਮਤਾ ਪੇਸ਼ ਕੀਤਾ ਗਿਆ ਸੀ।

ਅੱਜ ਦੀ ਕਾਰਵਾਈ ਦੌਰਾਨ ਸਦਨ ਅੰਦਰ ਵਿਰੋਧੀਆਂ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਵਿਰੋਧੀ ਸਦਨ ‘ਚ ਪ੍ਰਸ਼ਨਕਾਲ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਵਾਲਾ ਪਾਠੀ ਗਿਰਫ਼ਤਾਰ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ