ਅੰਮਿ੍ਤਸਰ, 9 ਅਪ੍ਰੈਲ 2022 – ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ, ਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ।
ਹਰਭਜਨ ਸਿੰਘ ਨੇ ਸ੍ਰੀ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਪਲਾਈ ਲਈ ਬਿਜਲੀ ਦੇਣ ਦੇ ਪੁਖਤਾ ਪ੍ਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਕੇਜਰੀਵਾਲ ਨੇ ਵਿਭਾਗ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਕੰਮ ਕਰਨ ਉਤੇ ਜੋਰ ਦਿੰਦੇ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਅਤੇ ਤੁਹਾਡਾ ਫਰਜ ਬਣਦਾ ਹੈ ਕਿ ਤੁਸੀਂ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਕਰੋ।
ਹਰਭਜਨ ਸਿੰਘ ਨੇ ਇਸ ਮੌਕੇ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਸਾਡੀ ਸਾਰੀ ਟੀਮ ਪੰਜਾਬ ਦੇ ਭਲੇ ਲਈ ਦਿ੍ੜ ਹੈ ਅਤੇ ਤੁਹਾਨੂੰ ਮਿਲ ਕੇ ਸਦਾ ਦੇਸ਼ ਅਤੇ ਮਾਨਵਤਾ ਲਈ ਕੁਝ ਕਰਨ ਦੀ ਪ੍ਰੇਰਨਾ ਸਾਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਆਮ ਆਦਮੀ ਪਾਰਟੀ ਦਾ ਹਿੱਸਾ ਹਾਂ ਅਤੇ ਅਸੀਂ ਪੰਜਾਬ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਕੰਮ ਰਹੇ ਹਾਂ।