ਚੰਡੀਗੜ੍ਹ: 26 ਦਸੰਬਰ 2020 – ਬੀ ਜੇ ਪੀ ਲੀਡਰ ਹਰਿੰਦਰ ਸਿੰਘ ਖਾਲਸਾ ਵੱਲੋਂ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ, ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਬੀਜੇਪੀ ਲੀਡਰਸ਼ਿਪ ਨੇ ਸਥਾਨਕ ਲੀਡਰਾਂ ਦੀ ਗੱਲ ਨਹੀਂ ਸੁਣੀ। ਜਿਸ ਕਾਰਨ ਉਨ੍ਹਾਂ ਵੱਲੋਂ ਪਾਰਟੀ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਠੰਡ ‘ਚ ਡਟੇ ਹੋਏ ਹਨ, ਪਰ ਸਰਕਾਰ ਸਿਰਫ ਕਾਨੂੰਨਾਂ ‘ਚ ਸੋਧ ਕਰਨ ਨੂੰ ਰਾਜੀ ਹੈ ਜਦੋਂ ਕਿ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।