ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਹਰਜੋਤ ਬੈਂਸ ਦਾ ਪਹਿਲਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ, 6 ਅਗਸਤ 2025 – ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਲਗਾਈ ਗਈ ਧਾਰਮਿਕ ਤਨਖਾਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਬੈਂਸ ਨੇ ਕਿਹਾ ਕਿ ਉਹ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਆਪਣੀ ਹੋਈ ਗਲਤੀ ਸਵੀਕਾਰ ਕਰਦੇ ਹਨ ਤੇ ਸਿੰਘ ਸਾਹਿਬਾਨ ਵਲੋਂ ਉਨ੍ਹਾਂ ਨੂੰ ਜੋ ਵੀ ਧਾਰਮਿਕ ਤਨਖਾਹ ਲਗਾਈ ਗਈ ਹੈ, ਉਹ ਉਸ ਨੂੰ ਖਿੜੇ ਮੱਥੇ ਸਵੀਕਾਰ ਕਰਦੇ ਹਨ। ਉਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਹੋਰ ਕੁਝ ਵੀ ਨਹੀਂ ਹੈ। ਮੈਨੂੰ ਜੋ ਵੀ ਫ਼ੁਰਮਾਨ ਹੋਇਆ, ਮੇਰੇ ਲਈ ਇਹ ਰੱਬੀ ਹੁਕਮ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਛੇਵੇਂ ਪਾਤਸ਼ਾਹ ਦਾ ਫ਼ੁਰਮਾਨ ਹੈ, ਇਸ ਲਈ ਜੋ ਵੀ ਫ਼ੁਰਮਾਨ ਹੋਇਆ ਉਂਝ ਹੀ ਕਰਾਂਗੇ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਸਿੰਘ ਨੇ ਗਲਤੀ ਮੰਨ ਲਈ ਤੇ ਫ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਲਗਾਈ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਅਨੁਸਾਰ ਹਰਜੋਤ ਸਿੰਘ ਬੈਂਸ ਅੱਜ ਹੀ ਨੌਂਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੁਰ ਕੇ ਜਾਣਗੇ। ਇਸ ਅਸਥਾਨ ਨੂੰ ਜਾਂਦੇ ਰਸਤਿਆਂ ਤੇ ਗਲੀਆਂ ਨੂੰ ਆਉਣ ਵਾਲੇ ਸਮੇਂ ਵਿਚ ਠੀਕ ਕਰਵਾਉਣਗੇ। ਇਸ ਤੋਂ ਬਾਅਦ ਗੁਰਦੁਆਰਾ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ। ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨਗੇ। ਇਸ ਉਪਰੰਤ ਉਹ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਜਾਣਗੇ। ਉਪਰੰਤ ਉਹ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਦਿਨ ਜੋੜਾ ਘਰ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦਿ ਦੇ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੋਨੇ-ਚਾਂਦੀ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚੀਆਂ

ਪੌਂਗ ਡੈਮ ਤਲਵਾੜਾ ’ਚ ਵਧਿਆ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਿਆ, ਪਾਣੀ ਛੱਡਣ ਦੀ ਤਿਆਰੀ