- ਕੀਰਤਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ- ਬੈਂਸ
ਕੀਰਤਪੁਰ ਸਾਹਿਬ 27 ਫਰਵਰੀ 2025 – ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਹਰਜੋਤ ਸਿੰਘ ਬੈਂਸ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਵੱਖ ਵੱਖ ਸ਼ਿਵ ਮੰਦਿਰਾਂ ਵਿੱਚ ਜਾ ਕੇ ਭਗਵਾਨ ਸ਼ਿਵ ਜੀ ਨੂੰ ਮੱਥਾ ਟੇਕਿਆ ਗਿਆ ਉੱਥੇ ਹੀ ਬੀਤੀ ਸ਼ਾਮ ਸਮੇਂ ਪ੍ਰਾਚੀਨ ਭਗਵਾਨ ਸ਼ਿਵ ਮੰਦਰ ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਇਸ ਮੌਕੇ ਉਹਨਾਂ ਨੇ ਭਗਵਾਨ ਸ਼ਿਵਲਿੰਗ ਤੇ ਦੁੱਧ ਅਤੇ ਬੇਲ ਪੱਤਰ ਅਰਪਣ ਕੀਤੇ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹ ਅੱਜ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਭਗਵਾਨ ਸ਼ਿਵ ਜੀ ਦੇ ਮੰਦਰਾਂ ਵਿੱਚ ਜਾ ਕੇ ਭਗਵਾਨ ਸ਼ਿਵ ਜੀ ਦੇ ਦਰਸ਼ਨ ਕਰ ਰਹੇ ਹਨ ਉਨਾਂ ਨੂੰ ਕਾਫੀ ਸਕੂਨ ਮਿਲ ਰਿਹਾ ਹੈ। ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਅਤੇ ਸ੍ਰੀ ਸਨਾਤਨ ਯੁਵਾ ਮੰਡਲ ਦੇ ਅਹੁਦੇਦਾਰਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਹਰਜੋਤ ਬੈਂਸ ਤੋਂ ਸ੍ਰੀ ਕੀਰਤਪੁਰ ਸਾਹਿਬ ਦੀ ਗਊਸ਼ਾਲਾ ਲਈ ਗਰਾਂਟ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਉਨਾਂ ਦੀ ਮੰਗ ਮੰਨਣ ਦਾ ਭਰੋਸਾ ਦਵਾਇਆ ਗਿਆ।
ਉਹਨਾਂ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੀ ਨਗਰੀ ਦਾ ਉਹ ਸਰਵਪੱਖੀ ਵਿਕਾਸ ਕਰਵਾ ਰਹੇ ਹਨ। ਇਸ ਨਗਰੀ ਵਿੱਚ ਸਕੂਲ ਆਫ ਐਮੀਨੈਂਸ, ਪੀਐਚਸੀ ਸ੍ਰੀ ਕੀਰਤਪੁਰ ਸਾਹਿਬ, ਸੀਵਰੇਜ ਟ੍ਰੀਟਮੈਂਟ ਪਲਾਂਟ ਆਦਿ ਦਾ ਕੰਮ ਚੱਲ ਰਿਹਾ ਹੈ, ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਉਨਾਂ ਵੱਲੋਂ ਹੋਰ ਕਈ ਪ੍ਰੋਜੈਕਟਾਂ ਦਾ ਕੰਮ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਿਵੇਦੀ, ਸ੍ਰੀ ਸਨਾਤਨ ਯੁਵਾ ਮੰਡਲ ਦੇ ਪ੍ਰਧਾਨ ਅਮਿਤ ਕੁਮਾਰ ਚਾਵਲਾ, ਅਸ਼ੋਕ ਬੇਦੀ, ਸਰਬਜੀਤ ਸਿੰਘ ਭਟੋਲੀ ਸਾਬਕਾ ਟਰੱਕ ਯੂਨੀਅਨ ਪ੍ਰਧਾਨ, ਮਨੀਸ਼ ਬਾਵਾ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਜਸਵੀਰ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ, ਗਫੂਰ ਮੁਹੰਮਦ ਜਨਰਲ ਸਕੱਤਰ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਸਤੀਸ਼ ਬਾਵਾ, ਗਗਨ ਭਾਰਜ਼, ਗੁਰਚਰਨ ਬਾਵਾ, ਪ੍ਰਕਾਸ਼ ਕੌਰ, ਮਾਨ ਸਿੰਘ ਸੈਣੀ, ਚੰਦਰ ਮੋਹਨ ਕੋਸ਼ਲ, ਰਾਮਪਾਲ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
