ਹਰਸਿਮਰਤ ਬਾਦਲ ਹੋਈ ਦਰਬਾਰ ਸਾਹਿਬ ਨਤਮਸਤਕ, ਕਿਹਾ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚੱਲਣ ਵਾਲੀ ਪਾਰਟੀ ਦੇ ਪੰਜਾਬ ‘ਚ ਨਹੀਂ ਬਣਨਗੇ MP

ਅੰਮ੍ਰਿਤਸਰ, 19 ਅਪ੍ਰੈਲ 2024 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਹਰਸਿਮਰਤ ਕੌਰ ਬਾਦਲ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਹਰਮੰਦਿਰ ਸਾਹਿਬ ਵਿੱਚ ਲੜੀ ਵਾਰ ਚਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਨਵਾਂ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਾਰਵਾਈ।

ਹਰਸਿਮਰਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਦੇਖ ਲਿਆ ਹੈ ਕਿ ਸਰਕਾਰ ਬਣਾਉਣ ਵਾਲਿਆਂ ਤੋਂ ਪਹਿਲਾਂ ਪਾਰਟੀਆਂ ਕੀ-ਕੀ ਵਾਅਦੇ ਕਰਦੀਆਂ ਹਨ ਅਤੇ ਸਰਕਾਰ ਆਪਣੇ ਆਪ ਨੂੰ ਬਾਅਦ ਵਿੱਚ ਆਪਣੇ ਵਾਅਦੇ ਭੁੱਲ ਜਾਂਦੇ ਹਨ। ਅੱਗੇ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਜੋ ਵਾਅਦਾ ਕੀਤਾ ਹੈ, ਉਹ ਪੂਰਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਪੰਜਾਬ ਦੀ ਹਮਦਰਦੀ ਅਤੇ ਅਕਾਲੀ ਦਲ ਅੱਜ ਪੰਜਾਬ ਦੇ ਸਿਧਾਂਤਾਂ ‘ਤੇ ਖੜੀ ਹੈ ਅਤੇ ਹੁਣ ਲੋਕ ਅਕਾਲੀ ਦਲ ਨੂੰ ਇੱਕ ਵਾਰ ਫਿਰ ਤੋਂ ਮੌਕਾ ਦੇਣ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚਲਣ ਵਾਲੀ ਪਾਰਟੀ ਨੂੰ ਪੰਜਾਬ ਦੇ ਲੋਕ ਹੁਣ ਸਵੀਕਾਰ ਨਹੀਂ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੈਂਟਰ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਪੰਜ ਮਜ਼ਦੂਰਾਂ ਵਿੱਚੋਂ ਤਿੰਨ ਮਜ਼ਦੂਰਾਂ ਦੀ ਮੌਤ

ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ – ਮੁੱਖ ਚੋਣ ਅਧਿਕਾਰੀ ਪੰਜਾਬ