ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 29 ਅਗਸਤ 2025 – ਪੰਜਾਬ ‘ਚ ਹੜ੍ਹਾਂ ਦੌਰਾਨ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਹੜ੍ਹ ਦੇ ਪਾਣੀ ਦੇ ਸਿੱਧੇ ਸੰਪਰਕ ਤੋਂ ਬਚੋ, ਪਾਣੀ ਭਰੇ ਇਲਾਕਿਆਂ ’ਚ ਤੁਰਦੇ ਸਮੇਂ ਸੁਰੱਖਿਅਤ ਜੁੱਤੇ ਪਹਿਨੋ, ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਹੱਥ ਧੋਵੋ, ਖ਼ਾਸ ਕਰਕੇ ਖਾਣਾ ਖਾਣ ਤੋਂ ਪਹਿਲਾਂ।

ਸਿਰਫ਼ ਉੱਬਲਿਆ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਉਬਾਲਣਾ ਸੰਭਵ ਨਾ ਹੋਵੇ ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ਸਾਫ਼, ਢੱਕੇ ਹੋਏ ਡੱਬਿਆਂ ’ਚ ਸਟੋਰ ਕਰੋ। ਕੋਈ ਵੀ ਅਜਿਹਾ ਭੋਜਨ ਨਾ ਖਾਓ, ਜੋ ਹੜ੍ਹਾਂ ਦੇ ਪਾਣੀ ਦੇ ਸੰਪਰਕ ’ਚ ਆਇਆ ਹੋਵੇ। ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਡੱਬਿਆਂ, ਟਾਇਰਾਂ ਅਤੇ ਛੱਤਾਂ ਤੋਂ ਖੜ੍ਹੇ ਪਾਣੀ ਨੂੰ ਹਟਾਓ। ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਮੱਛਰਦਾਨੀ ਦੀ ਵਰਤੋਂ ਕਰੋ ਅਤੇ ਬਾਹਾਂ ਨੂੰ ਢੱਕਣ ਵਾਲੇ ਪੂਰੇ ਕੱਪੜੇ ਪਾਓ। ਹਨ੍ਹੇਰਾ ਹੋਣ ਤੋਂ ਬਾਅਦ ਪਾਣੀ ਨਾਲ ਭਰੇ ਜਾਂ ਝਾੜੀਆਂ ਵਾਲੇ ਖੇਤਰਾਂ ’ਚ ਤੁਰਨ ਤੋਂ ਬਚੋ। ਛੇਕਾਂ ਜਾਂ ਸੰਘਣੀ ਬਨਸਪਤੀ ’ਚ ਹੱਥ ਜਾਂ ਪੈਰ ਨਾ ਪਾਓ। ਹੜ੍ਹ ਦੇ ਪਾਣੀ ਨਾਲ ਲੰਬੇ ਸਮੇਂ ਤੱਕ ਸੰਪਰਕ ਤੋਂ ਬਚੋ ਅਤੇ ਜਿੰਨੀ ਜਲਦੀ ਹੋ ਸਕੇ, ਗਿੱਲੇ ਕੱਪੜੇ ਬਦਲ ਕੇ ਸੁੱਕੇ ਕੱਪੜੇ ਪਾਓ। ਸਿਹਤ ਸੰਭਾਲ ਪ੍ਰੋਵਾਈਡਰ ਨਾਲ ਸਲਾਹ ਉਪਰੰਤ ਖੁਜਲੀ ਜਾਂ ਧੱਫੜ ਹੋਣ ਦੀ ਸਥਿਤੀ ’ਚ ਪਾਊਡਰ ਜਾਂ ਮੱਲ੍ਹਮ ਲਾਓ। ਦਸਤ ਹੋਣ ’ਤੇ ਤੁਰੰਤ ਓ. ਆਰ. ਐੱਸ. ਪੀਣਾ ਸ਼ੁਰੂ ਕਰੋ ਤੇ ਨਜ਼ਦੀਕੀ ਸਿਹਤ ਕੈਂਪ ਜਾਂ ਸੰਸਥਾ ’ਚ ਜਾਂਚ ਲਈ ਜਾਓ।

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਹੜ੍ਹਾਂ ਨਾਲ ਸਬੰਧਿਤ ਬੀਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਤੇ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ। 360 ਮੋਬਾਇਲ ਮੈਡੀਕਲ ਟੀਮਾਂ ਅਤੇ 458 ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਹੈ, ਜੋ ਪ੍ਰਭਾਵਿਤ ਖੇਤਰਾਂ ’ਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਹੜ੍ਹ ਰਾਹਤ ਲਈ ਕੁੱਲ 172 ਐਂਬੂਲੈਂਸਾਂ ਦਿਨ-ਰਾਤ ਤਾਇਨਾਤ ਰੱਖੀਆਂ ਗਈਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.), ਰੈੱਡ ਕਰਾਸ ਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ ’ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

USA: ਸੜਕ ਦੇ ਵਿਚਾਲੇ ‘ਤਲਵਾਰ’ ਲਹਿਰਾ ਰਿਹਾ ਸੀ ਨੌਜਵਾਨ ! ਪੁਲਿਸ ਨੇ ਮਾਰੀ ਗੋਲੀ

ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਮੁੜ ਕਾਂਗਰਸ ’ਚ ਸ਼ਾਮਲ