ਹਾਈਕੋਰਟ ‘ਚ ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਅੱਜ: Y+ ਸੁਰੱਖਿਆ ਨੂੰ Z+ ਦੀ ਕਰਨ ਮੰਗ

  • ਮਾਮਲਾ ਜੇਲ੍ਹ ‘ਚੋਂ ਰਿਹਾਈ ਤੋਂ ਬਾਅਦ ਸੁਰੱਖਿਆ ਘਟਾਉਣ ਦਾ
  • ਸਿੱਧੂ ਨੇ ਦੱਸਿਆ ਆਪਣੀ ਜਾ+ਨ ਨੂੰ ਖ਼ਤਰਾ,

ਚੰਡੀਗੜ੍ਹ, 5 ਮਈ 2023 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਜ਼ੈੱਡ+ ਤੋਂ ਘਟਾ ਕੇ ਵਾਈ+ ਕਰ ਦਿੱਤੀ ਗਈ ਹੈ। ਜਿਸ ਦੇ ਖਿਲਾਫ ਨਵਜੋਤ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ, ਜਿਸ ਦੀ ਸੁਣਵਾਈ ਅੱਜ ਹੋਣ ਜਾ ਰਹੀ ਹੈ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਆਪਣੀ ਪਟੀਸ਼ਨ ‘ਚ ਸਿੱਧੂ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਬਾਹਰ ਨਿਕਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਉਨ੍ਹਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਿਹਾ ਹੈ। ਅਜਿਹੇ ‘ਚ ਸਰਕਾਰ ਉਸ ਦੀ ਸੁਰੱਖਿਆ ਘਟਾ ਕੇ ਇਕ ਹੋਰ ਸਿੱਧੂ ਦਾ ਕਤਲ ਕਰਵਾਉਣਾ ਚਾਹੁੰਦੀ ਹੈ।

ਰੋਡ ਰੇਜ ਮਾਮਲੇ ‘ਚ ਜੇਲ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ 25 ਕਮਾਂਡੋਆਂ ਦਾ ਕਾਫਲਾ ਸੀ। ਇੰਨਾ ਹੀ ਨਹੀਂ ਲੁਧਿਆਣਾ ਜੇਲ੍ਹ ‘ਚੋਂ ਇਕ ਮਾਮਲੇ ਦੀ ਸੁਣਵਾਈ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਨੇ ਬਿਨਾਂ ਸੁਰੱਖਿਆ ਦੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਜਦੋਂ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੀ ਸੁਰੱਖਿਆ 25 ਤੋਂ ਘਟਾ ਕੇ 13 ਕਰ ਦਿੱਤੀ ਗਈ।

ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਦਿਨ ਬਾਅਦ ਪਟਿਆਲਾ ਸਥਿਤ ਉਨ੍ਹਾਂ ਦੇ ਘਰ ਦੀ ਛੱਤ ‘ਤੇ ਸ਼ਾਲ ਪਹਿਨੇ ਇੱਕ ਅਣਪਛਾਤੇ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ। ਇਸ ਮਾਮਲੇ ‘ਚ ਸਿੱਧੂ ਦੇ ਨੌਕਰ ਦੇ ਬਿਆਨਾਂ ‘ਤੇ ਪਟਿਆਲਾ ਪੁਲਿਸ ਨੇ ਵੀ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਅਜਿਹੇ ‘ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਨੂੰ ਘੱਟ ਦੱਸਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਣੀਪੁਰ ਹਿੰਸਾ: ਦੰਗਾਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ, ਸੂਬੇ ‘ਚ 5 ਦਿਨਾਂ ਲਈ ਇੰਟਰਨੈੱਟ ‘ਤੇ ਪਾਬੰਦੀ