ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ, 40KM/H ਦੀ ​​ਰਫ਼ਤਾਰ ਨਾਲ ਚੱਲਣਗੀਆਂ ਗਰਮ ਹਵਾਵਾਂ

  • 13 ਸ਼ਹਿਰਾਂ ਦਾ ਤਾਪਮਾਨ 44 ਡਿਗਰੀ ਤੋਂ ਪਾਰ
  • ਬਠਿੰਡਾ ਰਿਹਾ ਸਭ ਤੋਂ ਗਰਮ

ਚੰਡੀਗੜ੍ਹ, 18 ਜੂਨ 2024 – ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਗਰਮੀ ਅਤੇ ਹੀਟ ਦਾ ਔਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ 19 ਤੋਂ 21 ਜੂਨ ਦੇ ਵਿਚਕਾਰ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।

ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ ਤਾਪਮਾਨ ‘ਚ -0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ 45.0, ਐਸਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਤੱਕ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਜਦੋਂ ਕਿ ਅੰਮ੍ਰਿਤਸਰ, ਬਠਿੰਡਾ ਅਤੇ ਪਟਿਆਲਾ ਵਿੱਚ ਤੇਜ਼ ਗਰਮੀ ਦੇ ਹਾਲਾਤ ਸਾਹਮਣੇ ਆਏ ਹਨ। ਪਠਾਨਕੋਟ, ਹਲਵਾਰਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦੱਸੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੀਜੇ ਦਿਨ ਵੀ ਰਹੇਗਾ ਫਰੀ, ਬਿਨਾਂ ਟੋਲ ਟੈਕਸ ਦਿੱਤਿਆਂ ਲੰਘਾਏ ਜਾ ਰਹੇ ਨੇ ਵਾਹਨ

ਅੱਜ PM ਮੋਦੀ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨਗੇ ਜਾਰੀ