ਅੰਮ੍ਰਿਤਸਰ, 7 ਮਈ, 2023: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਹੈਰੀਟੇਜ ਸਟ੍ਰੀਟ ’ਤੇ ਬੀਤੀ ਇਕ ਧਮਾਕਾ ਹੋ ਗਿਆ ਜਿਸ ਵਿਚ 4 ਤੋਂ 5 ਜਣੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਕੀਤੀ ਜਾ ਰਹੀ ਹੈ।
ਜਿਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਨੇ ਟਵਿੱਟਰ ‘ਤੇ ਟਵੀਟ ਕੀਤਾ ਹੈ ਕਿ, “ਅੰਮ੍ਰਿਤਸਰ ‘ਚ ਧਮਾਕੇ ਨਾਲ ਜੁੜੀ ਇੱਕ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਸਥਿਤੀ ਕਾਬੂ ਹੇਠ ਹੈ। ਘਟਨਾ ਦੇ ਤੱਥਾਂ ਨੂੰ ਪਤਾ ਕਰਨ ਲਈ ਜਾਂਚ ਜਾਰੀ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਸੋਸ਼ਲ ਮੀਡਿਆ ਤੇ ਸਾਂਝਾ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰੋ।”
ਸ਼ਨੀਵਾਰ ਅੱਧੀ ਰਾਤ ਕਰੀਬ 12 ਵਜੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋ ਗਿਆ ਸੀ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਟੁੱਟ ਕੇ ਸਾਰੇ ਪਾਸੇ ਫੈਲ ਗਏ। ਇਸ ਤੋਂ ਬਿਨਾ ਇਹ ਸ਼ੀਸ਼ੇ ਸ਼ਰਧਾਲੂਆਂ ਦੇ ਵੱਜੇ ਹਨ ਜਿਸ ਕਾਰਨ 5 ਤੋਂ 6 ਸ਼ਰਧਾਲੂ ਜ਼ਖਮੀ ਹੋ ਗਏ ਹਨ।
ਜਾਂਚ ਤੋਂ ਬਾਅਦ ਪੁਲਿਸ ਨੇ ਪਾਇਆ ਕਿ ਇਹ ਸਿਰਫ ਇੱਕ ਹਾਦਸਾ ਸੀ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।