ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 7 ਕਰੋੜ ਦੀ ਹੈਰੋਇਨ ਬਰਾਮਦ, ਖੇਤਾਂ ‘ਚੋਂ 2 ਪੈਕੇਟ ਮਿਲੇ

  • ਦੋਵਾਂ ਦਾ ਵਜ਼ਨ ਕਰੀਬ ਇੱਕ ਕਿੱਲੋ
  • ਪੰਜਾਬ ਪੁਲਿਸ-ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਬਰਾਮਦ

ਅੰਮ੍ਰਿਤਸਰ, 29 ਨਵੰਬਰ 2023 – ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇੱਕ ਵਾਰ ਫਿਰ ਸਰਹੱਦ ‘ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਜਾਣਕਾਰੀ ਦੇ ਆਧਾਰ ‘ਤੇ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ‘ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ ਬੀਐਸਐਫ ਨੇ 7 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਬੀਐਸਐਫ ਅਤੇ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਦੇ ਪਿੰਡ ਰਾਣੀਆ ਨੇੜੇ ਬੁੱਧਵਾਰ ਨੂੰ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਟੀਮਾਂ ਨੇ ਹਲਕੀ ਧੁੰਦ ਦੇ ਵਿਚਕਾਰ ਸਰਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖੇਤਾਂ ‘ਚੋਂ ਦੋ ਪੈਕਟ ਬਰਾਮਦ ਹੋਏ, ਜਿਨ੍ਹਾਂ ‘ਤੇ ਰਿੰਗਾਂ ਲੱਗੀਆਂ ਹੋਈਆਂ ਸਨ।

ਇਹ ਸਪੱਸ਼ਟ ਸੀ ਕਿ ਇਨ੍ਹਾਂ ਨੂੰ ਛੋਟੇ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ। ਸੁਰੱਖਿਆ ਜਾਂਚ ਤੋਂ ਬਾਅਦ ਦੋਵੇਂ ਪੈਕਟ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋ ਛੋਟੇ ਪੈਕੇਟ ਇੱਕ ਸਫ਼ੈਦ ਲਿਫ਼ਾਫ਼ੇ ਵਿੱਚ ਸਨ। ਇਨ੍ਹਾਂ ਦੋਵਾਂ ਪੈਕਟਾਂ ਕੋਲੋਂ ਅੱਧਾ-ਅੱਧਾ ਕਿੱਲੋ ਹੈਰੋਇਨ ਦੇ ਪੈਕੇਟ ਮਿਲੇ ਹਨ। ਜਿਸ ਦੀ ਕੀਮਤ ਇੱਕ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ।

ਬੀਐਸਐਫ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਇੱਕ ਹਫ਼ਤੇ ਦੌਰਾਨ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਇਕੱਲੇ ਪੰਜਾਬ ਸਰਹੱਦ ਤੋਂ ਕੁੱਲ 6 ਡਰੋਨ ਜ਼ਬਤ ਕੀਤੇ ਹਨ। ਇੰਨਾ ਹੀ ਨਹੀਂ ਕਰੀਬ 13.5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਜਿਸ ਦੀ ਬਾਜ਼ਾਰੀ ਕੀਮਤ 100 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰੋਪੜ ਜੇਲ੍ਹ ‘ਚ ਗੈਂਗਸਟਰ ਕਾਲੀ ਸ਼ੂਟਰ ਦੀ ਸਿਹਤ ਵਿਗੜੀ: ਪੁਲਿਸ ਪੀਜੀਆਈ ਲਈ ਲੈ ਕੇ ਹੋਈ ਰਵਾਨਾ

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ 4 ਬਿੱਲ ਪਾਸ, ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ