ਚੰਡੀਗੜ੍ਹ, 7 ਮਾਰਚ 2024 – ਕਿਸਾਨ ਅੰਦੋਲਨ ‘ਤੇ ਹਾਈਕੋਰਟ ਨੇ ਕਿਹਾ ਕਿ ਇਸ ਪੂਰੇ ਮਾਮਲੇ ‘ਚ ਦੋਵੇਂ ਸੂਬੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ ‘ਚ ਅਸਫਲ ਰਹੇ ਹਨ। ਸੁਣਵਾਈ ਦੌਰਾਨ ਹਾਈਕੋਰਟ ਦਾ ਰਵੱਈਆ ਸਖ਼ਤ ਹੋ ਗਿਆ ਜਦੋਂ ਹਰਿਆਣਾ ਸਰਕਾਰ ਨੇ ਅਦਾਲਤ ਨੂੰ ਵਿਰੋਧ ਪ੍ਰਦਰਸ਼ਨ ਦੀਆਂ ਕਈ ਫੋਟੋਆਂ ਦਿਖਾਈਆਂ। ਫੋਟੋਆਂ ਦੇਖਣ ਤੋਂ ਬਾਅਦ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ ‘ਤੇ ਕੀਤੀ ਵੱਡੀ ਟਿੱਪਣੀ। ਕਿਸਾਨ ਆਗੂ ਬਲਬੀਰ ਰਾਜੇਵਾਲ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ’ਤੇ ਹਾਈਕੋਰਟ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਬੱਚਿਆਂ ਦੀ ਆੜ ਵਿੱਚ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਪੇ ਕਿਵੇਂ ਹਨ?
ਹਾਈਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ, ਤੁਸੀਂ ਉੱਥੇ ਜੰਗ ਛੇੜਨ ਜਾ ਰਹੇ ਹੋ, ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਕਿਸਾਨ ਨੇਤਾਵਾਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜਿਆ ਜਾਵੇ। ਤੁਸੀਂ ਲੋਕ ਭੋਲੇ ਭਾਲੇ ਲੋਕਾਂ ਨੂੰ ਅੱਗੇ ਕਰ ਰਹੇ ਹੋ। ਇਹ ਕਾਫੀ ਸ਼ਰਮਨਾਕ ਹੈ, ਅਦਾਲਤ ਨੇ ਇਸ ਨੂੰ ਵਾਰ-ਵਾਰ ਸ਼ਰਮਨਾਕ ਕਿਹਾ ਹੈ। ਦੋ ਰਾਜਾਂ ਦੀਆਂ ਸਰਕਾਰਾਂ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਆਪਣਾ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ।