ਰਾਘਵ ਚੱਢਾ ਦੀ ਪੰਜਾਬ ‘ਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਖਿਲਾਫ ਪਾਈ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ

  • ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
  • ਕਿਹਾ, ਇਹ ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਲਈ ਜੋਰਦਾਰ ਚਪੇੜ

ਚੰਡੀਗੜ੍ਹ, 2 ਅਗਸਤ 2022 – ਰਾਘਵ ਚੱਢਾ ਦੀ ਪੰਜਾਬ ‘ਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਖਿਲਾਫ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮੰਤਰੀ ਨੇ ਕਿਹਾ ਕਿ ਪਟੀਸ਼ਨਰ ਦਾ ਇਰਾਦਾ ਸਿਰਫ ਸਸਤੀ ਪਬਲੀਸਿਟੀ ਹਾਸਿਲ ਕਰਨਾ ਸੀ ਨਾ ਕਿ ਇਹ ਪਟੀਸ਼ਨ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ ‘ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ਼ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸ਼ਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ। ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖ਼ਤ ਚਪੇੜ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ ਨਾ ਦਿੰਦੇ ਹੋਏ ਰਾਘਵ ਚੱਢਾ ਦੀ ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਦੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਨੀ ਦੀ SMO ਭਰਜਾਈ ਨੇ ਵੀ ਨੌਕਰੀ ਛੱਡਣ ਦਾ ਦਿੱਤਾ ਨੋਟਿਸ, ਸਿਹਤ ਮੰਤਰੀ ਦੇ ਛਾਪੇ ਤੋਂ ਬਾਅਦ ਹੋਈ ਸੀ ਬਦਲੀ