ਮਾਈਨਿੰਗ ਸਾਈਟ ਦੇ ਕੰਟਰੈਕਟ ਰੱਦ ਕਰਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਜੁਰਮਾਨਾ

ਚੰਡੀਗੜ੍ਹ, 2 ਨਵੰਬਰ 2022 – ਹਾਈਕੋਰਟ ਨੇ ਨਿਯਮਾਂ ਦੇ ਉਲਟ ਹੁਸ਼ਿਆਰਪੁਰ ਮਾਈਨਿੰਗ ਸਾਈਟ ਦਾ ਠੇਕਾ ਰੱਦ ਕਰਨ ‘ਤੇ ਪੰਜਾਬ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਇਹ ਰਕਮ ਪਟੀਸ਼ਨਰ ਕੰਪਨੀ ਨੂੰ 1 ਹਫ਼ਤੇ ਦੇ ਅੰਦਰ ਦੇਣ ਦੇ ਹੁਕਮ ਵੀ ਦਿੱਤੇ ਗਏ ਹਨ। ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਆਲੋਕ ਜੈਨ ਦੀ ਬੈਂਚ ਨੇ ਪ੍ਰਾਈਮ ਵਿਜ਼ਨ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਦਿੱਤਾ।

ਹਾਈਕੋਰਟ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਮਾਮਲਾ ਸੁਣਵਾਈ ਲਈ ਆਇਆ ਸੀ। ਉਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਭਵਿੱਖ ਵਿੱਚ ਅਜਿਹਾ ਕਰਨ ਤੋਂ ਪਹਿਲਾਂ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਪਰ ਪੰਜਾਬ ਸਰਕਾਰ ਨੇ ਮੁੜ ਅਜਿਹਾ ਕਰਨ ‘ਤੇ ਹਾਈਕੋਰਟ ਨੇ ਸਖ਼ਤੀ ਦਿਖਾਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਹੁਕਮ ਗਲਤੀ ਨਾਲ ਜਾਰੀ ਹੋਣ ਦੀ ਗੱਲ ਮੰਨ ਕੇ ਵਾਪਸ ਲੈ ਲਿਆ ਹੈ।

ਹਾਈਕੋਰਟ ਨੇ ਦੇਖਿਆ ਕਿ ਪਹਿਲਾਂ ਵੀ ਇੱਕ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਉਸ ਦੌਰਾਨ ਹਾਈਕੋਰਟ ਨੇ ਚਿਤਾਵਨੀ ਦਿੱਤੀ ਸੀ ਕਿ ਅਜਿਹਾ ਦੁਬਾਰਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਹਾਈਕੋਰਟ ਨੇ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾ ਕੇ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ। ਕੰਪਨੀ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਹੁਕਮ ਜਾਰੀ ਕਰਕੇ ਠੇਕਾ ਕੀਤਾ ਸੀ। ਪਰ ਜਦੋਂ ਮਾਮਲਾ ਹਾਈਕੋਰਟ ਪਹੁੰਚਿਆ ਤਾਂ ਸਰਕਾਰ ਨੇ 26 ਅਕਤੂਬਰ ਨੂੰ ਹੁਕਮ ਵਾਪਸ ਲੈ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਸੁਖਬੀਰ ਬਾਦਲ, ਪ੍ਰਕਾਸ਼ ਬਾਦਲ ਤੇ ਡਾ. ਦਲਜੀਤ ਚੀਮਾ ‘ਤੇ ਚੱਲ ਰਹੇ ਕੇਸ ’ਤੇ ਲਾਈ ਰੋਕ

ਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ