ਹਾਈਕੋਰਟ ਵਲੋਂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 12 ਅਕਤੂਬਰ 2022 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਨੇਤਾ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ।

ਦੋਵਾਂ ਵਲੋਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਪੰਜਾਬ ਪੁਲਿਸ ਵਲੋ ਦਰਜ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਖ਼ਿਲਾਫ਼ ਟਿੱਪਣੀਆਂ ਨੂੰ ਲੈ ਕੇ ਕੁਮਾਰ ਵਿਸ਼ਵਾਸ਼ ਅਤੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਉੱਪਰ ਪੰਜਾਬ ‘ਚ ਮਾਮਲਾ ਦਰਜ ਕੀਤਾ ਗਿਆ ਸੀ।

ਬੱਗਾ ਮਾਮਲੇ ‘ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ ‘ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹੈ। ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਫੈਲਦੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਸੰਦੀਪ ਸੰਧੂ ਦੀ ਜ਼ਮਾਨਤ ਅਰਜੀ ਰੱਦ

PU Student Election: ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ