ਚੰਡੀਗੜ੍ਹ, 10 ਜਨਵਰੀ, 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਕੁੱਝ ਦਿਨ ਪਹਿਲੋਂ ਹੀ ਵਿਜੀਲੈਂਸ ਦੇ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਆਈਏਐਸ ਅਧਿਕਾਰੀ ਨੀਲਿਮਾ ਤੋਂ ਇਲਾਵਾ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਰੀਅਲ ਅਸਟੇਟ ਕੰਪਨੀ ਨੂੰ ਟ੍ਰਾਂਸਫਰ/ਵੰਡ ਕਰਨ ਅਤੇ ਇਸ ਨੂੰ ਟਾਊਨਸ਼ਿਪ ਸਥਾਪਤ ਕਰਨ ਦੀ ਇਜਾਜ਼ਤ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ।