ਚੰਡੀਗੜ੍ਹ, 29 ਜੁਲਾਈ 2022 – ਐਨ.ਡੀ.ਪੀ.ਐੱਸ. ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਅੱਜ ਤਕਰੀਬਨ 3 ਘੰਟੇ ਚੱਲੀ ਦੋਵਾਂ ਧਿਰਾਂ ਦੇ ਵਕੀਲਾਂ ‘ਚ ਬਹਿਸ ਹੋਈ। ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।