ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 5 ਸਾਲਾ ਬੱਚੇ ਦੀ ਮੌਤ, ਪਿਤਾ ਗੰਭੀਰ ਜ਼ਖਮੀ

ਚੰਡੀਗੜ੍ਹ, 20 ਸਤੰਬਰ 2024 – ਚੰਡੀਗੜ੍ਹ ਦੇ ਸੈਕਟਰ 24 ‘ਚ ਵੀਰਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ‘ਚ 5 ਸਾਲਾ ਬੱਚੇ ਅਰਨਵ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਪੰਕਜ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਕਜ ਆਪਣੇ ਬੇਟੇ ਅਰਨਵ ਨਾਲ ਬਾਈਕ ‘ਤੇ ਸੈਕਟਰ 16 ਦੇ ਹਸਪਤਾਲ ਜਾ ਰਿਹਾ ਸੀ। ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ‘ਤੇ ਡਿੱਗ ਗਏ।

ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸੈਕਟਰ-16 ਦੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਅਰਨਵ ਨੂੰ ਮ੍ਰਿਤਕ ਐਲਾਨ ਦਿੱਤਾ। ਪੰਕਜ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਰਨਵ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਅਤੇ ਉਸਦੀ ਇੱਕ ਛੋਟੀ ਭੈਣ ਹੈ, ਜੋ ਅਜੇ ਬਹੁਤ ਛੋਟੀ ਹੈ।

ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਜਿਸ ਕਾਰ ‘ਚ ਇਹ ਹਾਦਸਾ ਹੋਇਆ, ਉਸ ਦਾ ਆਰਜ਼ੀ ਨੰਬਰ ਸੀ ਅਤੇ ਉਸ ‘ਚ ਦੋ ਲੋਕ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ, ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਰ ਨੂੰ ਜ਼ਬਤ ਕਰ ਲਿਆ ਅਤੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਰਨਵ ਸੈਕਟਰ 16 ਦੇ ਇੱਕ ਸਕੂਲ ਵਿੱਚ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਵਿਗੜ ਰਹੀ ਸੀ, ਜਿਸ ਕਾਰਨ ਉਸ ਦੇ ਪਿਤਾ ਪੰਕਜ ਉਸ ਨੂੰ ਡਾਕਟਰ ਨੂੰ ਦਿਖਾਉਣ ਲਈ ਹਸਪਤਾਲ ਲੈ ਕੇ ਜਾ ਰਹੇ ਸਨ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਘਟਨਾ ਨਾਲ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ, ਪੜ੍ਹੋ ਵੇਰਵਾ

ਗੁਰਦਾਸ ਮਾਨ ਫੇਰ ਹੋਏ ਭਾਵੁਕ : ਕਿਹਾ- ‘ਜਿਨ੍ਹਾਂ ਨੂੰ ਮੇਰੀ ਗੱਲ ਦਾ ਬੁਰਾ ਲੱਗਿਆ, ਮੈਂ ਉਨ੍ਹਾਂ ਕੋਲੋਂ ਕੰਨ ਫੜ ਕੇ ਫੇਰ ਮੰਗਦਾ ਹਾਂ ਮਾਫੀ’