ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ‘ਚ ਸਵਾਰ ਜੋੜੇ ਦੀ ਮੌ+ਤ

  • ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ

ਅੰਮ੍ਰਿਤਸਰ, 13 ਜੂਨ 2023 – ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਕਾਰ ਸਵਾਰ ਦੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਿਸ ‘ਚ ਕਾਰ ਸਵਾਰ ਜੋੜੇ ਦੀ ਮੌਤ ਹੋ ਗਈ।

ਇਸ ਮਾਮਲੇ ‘ਚ ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਅਤੇ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋਣ ਦੇ ਦੋਸ਼ ਵਿੱਚ ਥਾਣਾ ਚਾਟੀਵਿੰਡ ਦੀ ਪੁਲੀਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਬੁੱਧ ਪ੍ਰਕਾਸ਼ ਸਿੰਘ ਵਾਸੀ ਚੱਕ ਟਾਹਲੀ ਥਾਣਾ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਸਿੰਘ (35) ਅਤੇ ਭਾਬੀ ਸੁਰਜੀਤ ਕੌਰ (32) ਅਤੇ ਬੱਚਿਆਂ ਆਰਮਦੀਪ ਸਿੰਘ ( 7), ਲੜਕੀ ਜਪਜੀਤ ਕੈਰ (5), ਨਵਲਦੀਪ (9) ਸ਼ਨੀਵਾਰ ਸ਼ਾਮ ਨੂੰ ਕਾਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸੀ।

ਉਹ ਕਾਰ ਚਲਾ ਰਿਹਾ ਸੀ ਅਤੇ ਉਸ ਦਾ ਭਰਾ ਉਸ ਦੇ ਨਾਲ ਵਾਲੀ ਸੀਟ ‘ਤੇ ਬੈਠਾ ਸੀ। ਪਿਛਲੀਆਂ ਸੀਟਾਂ ‘ਤੇ ਬੱਚੇ ਅਤੇ ਭਰਜਾਈ ਬੈਠੇ ਸਨ। ਜਦੋਂ ਉਹ ਰਾਤ ਕਰੀਬ 11 ਵਜੇ ਮਾਨਾਂਵਾਲਾ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਹਾਦਸੇ ਦੌਰਾਨ ਉਸ ਦਾ ਭਰਾ ਅਤੇ ਭਰਜਾਈ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਦਕਿ ਬੱਚੇ ਆਰਮਦੀਪ ਸਿੰਘ ਅਤੇ ਜਪਜੀਤ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਮਾਨਾਂਵਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ ਨਿਰੰਜਨ ਸਿੰਘ ਨੇ ਦੱਸਿਆ ਕਿ ਬੁੱਧ ਪ੍ਰਕਾਸ਼ ਦੇ ਬਿਆਨ ਦਰਜ ਕਰਕੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

5 ਲੱਖ ਨਕਦੀ, 30 ਤੋਲੇ ਸੋਨਾ ਚੋਰੀ ਮਾਮਲਾ: ਨੂੰਹ ਨੇ ਹੀ ਲੁੱਟਿਆ ਸੀ ਆਪਣਾ ਸਹੁਰਾ ਘਰ

ਕੈਬਨਿਟ ਮੰਤਰੀ ਕਟਾਰੂਚੱਕ ਵੀਡੀਓ ਮਾਮਲੇ ‘ਚ ਨਵਾਂ ਮੋੜ, ਸ਼ਿਕਾਇਤਕਰਤਾ ਕਾਰਵਾਈ ਕਰਵਾਉਣ ਤੋਂ ਮੁੱਕਰਿਆ