ਮਲੇਰਕੋਟਲਾ 22 ਜੁਲਾਈ, 2023 : ਡਿਪਟੀ ਕਮਿਸ਼ਨਰ ਮਲੇਰਕੋਟਲਾ ਸੰਯਮ ਅਗਰਵਾਲ ਨੇ ਮੁਹੱਰਮ (ਯੋਮ-ਏਆਸ਼ੂਰਾ) ਮੌਕੇ 29 ਜੁਲਾਈ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਦੀ ਧਾਰਾ 25 ਤਹਿਤ ਮਲੇਰਕੋਟਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੁਲਾਈ ਨੂੰ ਮਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ , ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ ‘ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

