ਚੰਡੀਗੜ੍ਹ, 16 ਅਗਸਤ 2025 – ਪੰਜਾਬ ਸਰਕਾਰ ਨੇ ਬੁੱਧਵਾਰ, 27 ਅਗਸਤ 2025 ਨੂੰ ਸੰਵਤਸਰੀ ਦਿਵਸ ਦੇ ਮੌਕੇ ‘ਤੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਸਾਲ 2025-26 ਦੇ ਛੁੱਟੀਆਂ ਦੇ ਕੈਲੰਡਰ ਵਿੱਚ ਸਰਕਾਰ ਨੇ ਕੁੱਲ 28 ਰਾਖਵੀਆਂ ਛੁੱਟੀਆਂ ਰੱਖੀਆਂ ਹਨ, ਜਿਨ੍ਹਾਂ ਵਿਚੋਂ ਸਰਕਾਰੀ ਕਰਮਚਾਰੀ ਆਪਣੀ ਪਸੰਦ ਦੀਆਂ ਦੋ ਛੁੱਟੀਆਂ ਲੈ ਸਕਦੇ ਹਨ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਵਿਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿਚ 27 ਅਗਸਤ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।

ਇੱਥੇ ਦੱਸ ਦਈਏ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿਚੋਂ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 27 ਅਗਸਤ ਦੀ ਛੁੱਟੀ ਵੀ ਸ਼ਾਮਲ ਹੈ।
ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।

