ਚੰਡੀਗੜ੍ਹ, 9 ਜੂਨ 2025 – ਪੰਜਾਬ ‘ਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਅਜਿਹੇ ‘ਚ ਸੂਬੇ ਅੰਦਰ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੁੱਧਵਾਰ ਬੰਦ ਰਹਿਣਗੇ।
ਪੰਜਾਬ ‘ਚ 11 ਜੂਨ ਦਿਨ ਬੁੱਧਵਾਰ ਦੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ ਕਬੀਰ ਜੈਯੰਤੀ ਦੇ ਮੌਕੇ ‘ਤੇ ਸੂਬੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ।
ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ।

