- ਪ੍ਰਸ਼ਾਸਨ ਨੇ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਕਾਰਨ ਫੈਸਲਾ ਲਿਆ
ਚੰਡੀਗੜ੍ਹ, 22 ਅਕਤੂਬਰ 2025 – ਚੰਡੀਗੜ੍ਹ ਵਿੱਚ ਅੱਜ 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਕਾਰਨ ਛੁੱਟੀ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ (21 ਅਕਤੂਬਰ) ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਸਮੇਂ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਗ੍ਰਹਿ ਸਕੱਤਰ ਮਨਦੀਪ ਬਰਾੜ ਨੇ ਇਸ ਸਬੰਧ ਵਿੱਚ ਹੁਕਮ ਜਾਰੀ ਕੀਤੇ।

