ਜਲੰਧਰ, 11 ਫਰਵਰੀ 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ 14 ਦਿਨਾਂ ਦੀ ਜਲੰਧਰ ਸਪੈਸ਼ਲ ਕੋਰਟ ਨੇ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਈਡੀ ਨੇ ਇਸ ਤੋਂ ਪਹਿਲਾਂ 4 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ 4 ਦਿਨ ਦੇ ਰਿਮਾਂਡ ‘ਤੇ ਲਿਆ ਸੀ। ਉਸ ਤੋਂ ਬਾਅਦ 8 ਫਰਵਰੀ ਨੂੰ ਮੁੜ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਹਨੀ ਨੂੰ ਮੁੜ ਪੁੱਛਗਿੱਛ ਲਈ ਤਿੰਨ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਦੱਸ ਦੇਈਏ ਕਿ ਰਿਮਾਂਡ ਦੌਰਾਨ ਹੀ ਈਡੀ ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਹੈ ਕਿ ਉਸ ਨੇ ਮਾਈਨਿੰਗ ਮਾਫੀਆ ਤੋਂ ਆਪਣੇ ਅਤੇ ਆਪਣੇ ਦੋਸਤ ਦੇ ਘਰੋਂ ਦਸ ਕਰੋੜ ਰੁਪਏ ਲਏ ਸਨ। ਉਸ ਨੇ ਮਾਈਨਿੰਗ ਵਿਭਾਗ ਦੇ ਹੀ ਕੁਝ ਅਧਿਕਾਰੀਆਂ ਦੀ ਤਾਇਨਾਤੀ ਅਤੇ ਤਬਾਦਲੇ ਦੇ ਬਦਲੇ ਮਾਈਨਿੰਗ ਮਾਫੀਆ ਤੋਂ ਪੈਸੇ ਲਏ ਸਨ।