17 ਲੱਖ ਲੈ ਕੇ ਭੱਜ ਰਹੇ ਨੌਜਵਾਨਾਂ ਨੂੰ ਰੋਕ ਰਹੇ ਹੋਟਲ ਮੈਨੇਜਰ ਨੂੰ ਗੋ+ਲੀ ਮਾ+ਰੀ, 4 ਖਿਲਾਫ FIR

ਅੰਮ੍ਰਿਤਸਰ, 27 ਦਸੰਬਰ 2023 – ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਇੱਕ ਹੋਟਲ ਦੇ ਮੈਨੇਜਰ ਨੂੰ ਅੱਧੀ ਰਾਤ ਨੂੰ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਰੀਦਕੋਟ ਦਾ ਰਹਿਣ ਵਾਲਾ ਰਣਦੀਪ ਕੁਮਾਰ ਅਤੇ ਉੱਤਰਾਖੰਡ ਦਾ ਰੋਹਿਤ ਸਿੰਘ 2 ਦਿਨਾਂ ਤੋਂ ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਜੇ.ਕੇ ਹੋਟਲ ‘ਚ ਠਹਿਰੇ ਹੋਏ ਸਨ। ਦੋਵੇਂ ਮੋਹਾਲੀ ਵਿੱਚ ਇਮੀਗ੍ਰੇਸ਼ਨ ਦਾ ਕੰਮ ਕਰਦੇ ਹਨ। ਇਨ੍ਹਾਂ ਦੋਵਾਂ ਨੇ ਦੁਬਈ ਦੇ ਰਹਿਣ ਵਾਲੇ ਜਤਿੰਦਰ ਸਿੰਘ ਨਾਲ ਉਤਰਾਖੰਡ ਦੇ ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਲਈ 25 ਲੱਖ ਰੁਪਏ ਵਿਚ ਸਮਝੌਤਾ ਕੀਤਾ ਸੀ।

ਜਿਨ੍ਹਾਂ ਨੌਜਵਾਨਾਂ ਨੂੰ ਆਸਟ੍ਰੇਲੀਆ ਭੇਜਿਆ ਗਿਆ ਸੀ, ਉਨ੍ਹਾਂ ਨੂੰ ਦਿੱਲੀ ਭੇਜਿਆ ਗਿਆ ਸੀ। ਉਸ ਤੋਂ ਬਾਅਦ ਜਤਿੰਦਰ ਸਿੰਘ ਤੋਂ ਟਿਕਟ ਲੈਣ ਅਤੇ ਵੀਜ਼ਾ ਦੇਣ ਤੋਂ ਪਹਿਲਾਂ ਪੈਸੇ ਦੀ ਮੰਗ ਕੀਤੀ ਗਈ। ਇਹੀ ਪੈਸੇ ਦੇਣ ਲਈ ਰਣਦੀਪ ਕੁਮਾਰ ਅਤੇ ਰੋਹਿਤ ਸਿੰਘ ਨੇ 16 ਤੋਂ 17 ਲੱਖ ਰੁਪਏ ਕਢਵਾ ਲਏ। ਇਨ੍ਹਾਂ ਪੈਸਿਆਂ ਨੂੰ ਲੈਣ ਲਈ ਜਤਿੰਦਰ ਸਿੰਘ ਨੇ ਆਪਣੇ ਭਰਾ ਰਵਿੰਦਰ ਸਿੰਘ ਉਰਫ਼ ਰਿੱਕੀ ਨੂੰ ਹੋਟਲ ਭੇਜਿਆ।

ਰਵਿੰਦਰ ਸਿੰਘ ਆਪਣੇ ਨਾਲ ਤਿੰਨ ਹੋਰ ਵਿਅਕਤੀਆਂ ਨੂੰ ਲੈ ਕੇ ਆਇਆ। ਪਹਿਲਾਂ ਉਸਨੇ ਹੋਟਲ ਦੇ ਕਮਰੇ ਵਿੱਚ ਪੈਸੇ ਗਿਣੇ। ਫਿਰ ਰਣਦੀਪ ਅਤੇ ਰੋਹਿਤ ਨੂੰ ਬਾਹਰੋਂ ਦਰਵਾਜ਼ਾ ਬੰਦ ਕਰ ਲਿਆ ਅਤੇ ਪੈਸੇ ਲੈ ਕੇ ਭੱਜਣ ਲੱਗੇ। ਉਨ੍ਹਾਂ ਕਮਰੇ ਵਿੱਚੋਂ ਹੀ ਰੌਲਾ ਪਾਇਆ, ਜਿਸ ਨੂੰ ਸੁਣ ਕੇ ਹੋਟਲ ਦੇ ਮੈਨੇਜਰ ਮਨਰੂਪ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਮਨਰੂਪ ਸਿੰਘ ਦੇ ਹੱਥ ਵਿੱਚ ਲੱਗ ਗਈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਮੌਕੇ ’ਤੇ ਪੁੱਜੇ ਏਸੀਪੀ ਨਾਰਥ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਰਵਿੰਦਰ ਸਿੰਘ ਸਮੇਤ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਮਾਮਲੇ ਦੀ ਜਾਂਚ ਵਿੱਚ ਮਦਦ ਲਈ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਥੇਦਾਰ ਗੁਰਦੇਵ ਸਿੰਘ ਦੇ ਮਾਮਲੇ ‘ਚ SGPC ਦੀ ਜਾਂਚ ਸ਼ੁਰੂ: ਪਰਿਵਾਰ ਨਾਲ ਕੀਤੀ ਮੁਲਾਕਾਤ

ਸ਼ਾਰਜਾਹ ‘ਚ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ, ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਰਿਹਾਈ ਦੀ ਉਮੀਦ ਹੋਈ ਪੱਕੀ