ਚੰਡੀਗੜ੍ਹ, 30 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਦੇ ਬਾਅਦ ਡੀਜੀਪੀ ਵੀਕੇ ਭਾਵਰਾ ਨੇ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਾ ਹਾਂ। ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਕਰਕੇ ਇਨਸਾਫ ਦਿਵਾਇਆ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਮੈਂ ਕਦੇ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ। ਸੋਸ਼ਲ ਮੀਡਿਆ ਤੇ ਬੀਤੇ ਦਿਨ ਤੋਂ ਲਗਾਤਾਰ ਇਸ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਰੇਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਦਾਰੀ ਲਈ ਹੈ।
ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਮੀਡੀਆ ਦੇ ਇੱਕ ਹਿੱਸੇ ਨੇ ਉਨ੍ਹਾਂ ਦਾ ਗਲਤ ਹਵਾਲਾ ਦਿੱਤਾ ਹੈ। ਡੀਜੀਪੀ ਨੇ ਕਿਹਾ ਕਿ ਮੇਰੇ ਦਿਲ ਵਿੱਚ ਸਿੱਧੂ ਮੂਸੇਵਾਲਾ ਲਈ ਬਹੁਤ ਸਨਮਾਨ ਹੈ। ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।