ਚੰਡੀਗੜ੍ਹ, 4 ਅਕਤੂਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ, ‘ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਲਈ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਸਬੰਧੀ ਬਾਕੀ ਵੇਰਵੇ ਜਲਦੀ ਹੀ ਜਾਰੀ ਕੀਤੇ ਜਾਣਗੇ।