ਅੰਮ੍ਰਿਤਸਰ, 10 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 12 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ ਹੈ। ਦੱਸ ਦੇਈਏ ਧਾਮੀ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਪੰਥਕ ਵਿਵਾਦਾਂ ਵਿਚਾਲੇ ਐਡਵੋਕੇਟ ਧਾਮੀ ਨੇ ਇਹ ਵੱਡੀ ਮੀਟਿੰਗ ਸੱਦੀ ਹੈ।
ਦੱਸ ਦੇਈਏ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀਆਂ ਚੋਣਾਂ ਹੋਈਆਂ ਸਨ। ਜਿਸ ‘ਚ ਐਡਵੋਕਟੇ ਧਾਮੀ ਨੂੰ ਮੁੜ ਪ੍ਰਧਾਨਗੀ ਮਿਲੀ ਹੈ। ਦੱਸ ਦੇਈਏ ਐਡਵੋਕੇਟ ਹਰਜਿੰਦਰ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ।