ਚੰਡੀਗੜ੍ਹ, 19 ਮਾਰਚ, 2023: ਪੰਜਾਬ ਵਿਚ ਮੋਬਾਈਲ ਇੰਟਰਨੈਟ ਸੇਵਾ ’ਤੇ 20 ਮਾਰਚ ਦੁਪਹਿਰ 12.00 ਵਜੇ ਤੱਕ ਪਾਬੰਦੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ 24 ਘੰਟੇ ਲਈ ਪਾਬੰਦੀ ਲਗਾਈ ਸੀ।
ਪੂਰੇ ਪੰਜਾਬ ਵਿੱਚ ਪੁਲਿਸ-ਪ੍ਰਸ਼ਾਸ਼ਨ ਅਲਰਟ ਮੋਡ ‘ਤੇ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ, ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਇਸ ਦਾ ਕਾਰਨ ਅੰਮ੍ਰਿਤਸਰ ਵਿੱਚ ਹੋ ਰਹੀ ਜੀ-20 ਦੇਸ਼ਾਂ ਦੀ ਕਾਨਫਰੰਸ ਦੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ। 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਚਾਲੂ ਹੋਣਗੀਆਂ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।